Thursday, February 26, 2026

ਮੇਘਾਲਿਆ ਦੇ ਮੁੱਖ ਮੰਤਰੀ ਨੇ ਸਿੱਖਾਂ ਦੇ ਉਜਾੜੇ ਦਾ ਮਾਮਲਾ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ

ਸਿੱਖ ਆਗੂਆਂ ਦੀ ਮੁੱਖ ਮੰਤਰੀ ਸੰਗਮਾਂ ਨਾਲ ਮੁਲਾਕਾਤ
ਨਵੀਂ ਦਿੱਲੀ, 17 ਜੂਨ (ਪੰਜਾਬ ਪੋਸਟ ਬਿਊਰੋ) – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਚ ਵੱਸਦੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੇ PUNJ1706201907ਉਜਾੜੇ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਸਾਂਝੇ ਵਫ਼ਦ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਾਰਡ ਸੰਗਮਾਂ ਨਾਲ ਮੁਲਾਕਾਤ ਕੀਤੀ ਹੈ।ਦਿੱਲੀ ’ਚ ਉਨ੍ਹਾਂ ਦੀ ਰਿਹਾਇਸ਼ ਵਿਖੇ ਕੀਤੀ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਪਾਲ ਸਿੰਘ ਜੱਲ੍ਹਾ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਸ਼ਿਲਾਂਗ ਦੇ ਸਿੱਖ ਆਗੂ ਗੁਰਜੀਤ ਸਿੰਘ ਤੇ ਬੀਬੀ ਰਣਜੀਤ ਕੌਰ ਆਦਿ ਮੌਜੂਦ ਸਨ।ਬੈਠਕ ਵਿਚ ਮੇਘਾਲਿਆ ਸਰਕਾਰ ਦੇ ਕੁੱਝ ਮੰਤਰੀ ਵੀ ਹਾਜ਼ਰ ਰਹੇ।
    ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਮੇਘਾਲਿਆ ਦੇ ਮੁੱਖ ਮੰਤਰੀ ਸੰਗਮਾਂ ਕੋਲ ਸਿਲਾਂਗ ਦੇ ਸਿੱਖਾਂ ਦੀਆਂ ਮੌਜੂਦਾ ਸਮੱਸਿਆਵਾਂ ਹੱਲ ਕਰਨ ਦਾ ਮਾਮਲਾ ਉਠਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਮੀਡੀਆ ਪਰਮਜੀਤ ਸਿੰਘ ਸਰੋਆ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਵਫ਼ਦ ਮੈਂਬਰਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ 200 ਸਾਲ ਤੋਂ ਵੱਸ ਰਹੇ ਸਿੱਖਾਂ ’ਤੇ ਉਜਾੜੇ ਦੀ ਤਲਵਾਰ ਕਾਰਨ ਉਹ ਸਹਿਮ ਵਿਚ ਹਨ, ਜਿਸ ਦਾ ਸੰਜੀਦਗੀ ਨਾਲ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।ਇਸ ਦੌਰਾਨ ਮੇਘਾਲਿਆ ਦੇ ਮੁੱਖ ਮੰਤਰੀ ਸੰਗਮਾਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸੂਬੇ ਅੰਦਰ ਵੱਸਦੇ ਹਰ ਵਰਗ ਦੇ ਲੋਕਾਂ ਦੇ ਜਾਨ-ਮਾਲ ਦੀ ਰੱਖਵਾਲੀ ਸਰਕਾਰ ਦਾ ਮੁੱਢਲਾ ਫ਼ਰਜ਼ ਹੈ।ਉਨ੍ਹਾਂ ਆਖਿਆ ਕਿ ਸੂਬੇ ਅੰਦਰ ਵੱਸਦੇ ਸਿੱਖਾਂ ਨੂੰ ਡਰਨ ਦੀ ਲੋੜ ਨਹੀਂ ਹੈ, ਕਿਉਂਕਿ ਸਰਕਾਰ ਉਨ੍ਹਾਂ ਦੇ ਮਸਲੇ ਨੂੰ ਲੈ ਕੇ ਸੰਜੀਦਾ ਹੈ।ਉਨ੍ਹਾਂ ਵਫ਼ਦ ਮੈਂਬਰਾਂ ਨੂੰ ਦਸਿਆ ਕਿ ਜਿਥੇ ਇਹ ਮਾਮਲਾ ਕੋਰਟ ਵਿਚ ਸੁਣਵਾਈ ਅਧੀਨ ਹੈ, ਉਥੇ ਹੀ ਸਰਕਾਰ ਵੱਲੋਂ ਵੀ ਉਪ ਮੁੱਖ ਮੰਤਰੀ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ।ਇਹ ਕਮੇਟੀ ਮਾਮਲੇ ਨੂੰ ਲੈ ਕੇ ਨਿਰੰਤਰ ਕਾਰਜ ਕਰ ਰਹੀ ਹੈ ਅਤੇ ਉਨ੍ਹਾਂ ਦਾ ਯਤਨ ਹੈ ਕਿ ਇਸ ਦਾ ਜਲਦੀ ਹੱਲ ਕੱਢ ਲਿਆ ਜਾਵੇਗਾ।ਵਫ਼ਦ ਮੈਂਬਰਾਂ ਵੱਲੋਂ ਸ਼ਿਲਾਂਗ ਦੇ ਸਿੱਖਾਂ ਨੂੰ ਮਿਲੀ ਧਮਕੀ ਸਬੰਧੀ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ ‘’ਤੇ ਉਨ੍ਹਾਂ ਆਖਿਆ ਕਿ ਸੂਬੇ ਅੰਦਰ ਵੱਸਦੇ ਹਰ ਬਾਸ਼ਿੰਦੇ ਦੀ ਰੱਖਵਾਲੀ ਸਰਕਾਰ ਦਾ ਤਰਜ਼ੀਹੀ ਕੰਮ ਹੈ।
    ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨੀਂ ਇਕ ਵਫ਼ਦ ਸ਼ਿਲਾਂਗ ਵਿਖੇ ਵੀ ਭੇਜਿਆ ਗਿਆ ਸੀ।ਜਿਸ ਨੇ ਮੇਘਾਲਿਆ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਮਾਮਲਾ ਹੱਲ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਵਫ਼ਦ ਮੈਂਬਰਾਂ ਨੇ ਸ਼ਿਲਾਂਗ ਦੇ ਸਿੱਖਾਂ ਨਾਲ ਮਿਲ ਕੇ ਵੀ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ।

Check Also

ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …

Leave a Reply