ਭੀਖੀ, 18 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਿਲ੍ਹਾ ਮਾਨਸਾ ਦੇ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਦਲ ਦੀ ਜਰੂਰੀ ਮੀਟਿੰਗ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਹੇਠ ਹੋਈ। ਜਿਸ ਦੌਰਾਨ ਪਾਰਟੀ ਦੇ ਸਮੂਹ ਅਹੁੱਦੇਦਾਰਾਂ ਨੇ ਇਹ ਫੈਸਲਾ ਲਿਆ ਕਿ ਭਾਰਤ ਦੀ ਮੋਦੀ ਸਰਕਾਰ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਲੱਗੀ ਹੋਈ ਹੈ।ਏਸੇ ਹੀ ਕੜੀ ਤਹਿਤ ਸਰਕਾਰ ਵਲੋਂ ਹਰ ਸਾਲ 21 ਜੂਨ ਨੂੰ ਯੋਗ ਦਿਵਸ ਮਨਾਇਆ ਜਾਂਦਾ ਹੈ।ਪਰ ਸਿੱਖ ਧਰਮ ਦਾ ਯੋਗਾ ਨਾਲ ਕੋਈ ਸਬੰਧ ਨਹੀਂ ਕਿਉਂਕਿ ਸਾਨੂੰ ਸਾਡੇ ਗੁਰੂ ਸਾਹਿਬਾਨਾਂ ਨੇ ਸਾਨੂੰ ਸਰੀਰਕ ਤੰਦਰੁਸਤੀ ਲਈ ਮਾਰਸ਼ਲ ਆਰਟ (ਗੱਤਕਾ) ਖੇਡਣ ਲਈ ਪ੍ਰੇਰਿਤ ਕੀਤਾ ਹੈ, ਕਿਉਂਕਿ ਗੱਤਕਾ ਖੇਡਣ ਨਾਲ ਅਸੀਂ ਆਪਣਾ ਸ਼ਰੀਰ ਤੰਦਰੁਸਤ ਰੱਖ ਸਕਦੇ ਹਾਂ।ਗੱਤਕਾ ਖੇਡਣ ਨਾਲ ਜਬਰ ਤੇ ਜ਼਼ੁਲਮ ਦਾ ਮੁਕਾਬਲਾ ਵੀ ਕੀਤਾ ਜਾ ਸਕਦਾ ਹੈ।ਇਸ ਲਈ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ `ਤੇ ਮਾਨਸਾ ਜਿਲੇ ਦੀ ਪੂਰੀ ਟੀਮ ਦੇ ਸਹਿਯੋਗ ਨਾਲ 21 ਜੂਨ ਦਿਨ ਸ਼ੁਕਰਵਾਰ ਨੂੰ ਸਵੇਰੇ 9.00 ਵਜੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਨੇੜੇ ਬੱਸ ਸਟੈਂਡ ਬੁਢਲਾਡਾ ਵਿਖੇ ਗੱਤਕੇ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਸ ਵਿੱਚ ਮਾਨਸਾ ਜਿਲੇ ਤੋਂ ਵੱਖ-ਵੱਖ ਟੀਮਾਂ ਭਾਗ ਲੈਣਗੀਆਂ।
ਇਸ ਸਮੇਂ ਰਜਿੰਦਰ ਸਿੰਘ ਜਵਾਹਰਕੇ, ਜੁਗਿੰਦਰ ਸਿੰਘ ਬੋਹਾ, ਮਨਜੀਤ ਸਿੰਘ ਢੈਪਈ, ਡਾਕਟਰ ਮੱਖਣ ਸਿੰਘ ਅਤਲਾ ਕਲਾਂ, ਹਰਜਿੰਦਰ ਸਿੰਘ ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ, ਬਾਬਾ ਨਾਜ਼ਰ ਸਿੰਘ ਅਤਲਾ ਕਲਾਂ, ਬਾਬਾ ਗਮਦੂਰ ਸਿੰਘ ਗੁੜਥੜੀ, ਮਹਿੰਦਰ ਸਿੰਘ ਬੁਰਜ਼ ਹਰੀ, ਲਵਪ੍ਰੀਤ ਸਿੰਘ ਅਕਲੀਆ ਅਤੇ ਗੁਰਦੀਪ ਸਿੰਘ ਭੀਖੀ ਆਦਿ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …