ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਖ਼ਾਲਸਾ
ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਦੀ ਯੋਗ ਅਗਵਾਈ ਅਤੇ ਮਿਹਨਤ ਸਟਾਫ਼ ਸਦਕਾ ਆਏ ਦਿਨ ਹਰ ਖੇਤਰ ’ਚ ਮੱਲਾਂ ਮਾਰ ਰਿਹਾ ਹੈ।ਕਾਲਜ ਦੇ ਵਿਦਿਆਰਥੀ ਹੀਰਾ ਸਿੰਘ ਨੇ ਆਲ ਇੰਡੀਆ ਨੈਸ਼ਨਲ ਚੈਂਪੀਅਨਸ਼ਿਪ ਦੀ 400 ਮੀਟਰ ਦੌੜ ’ਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ।ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ’ਚ ਕਰਵਾਈ ਗਈ ਇਸ ਦੌੜ ਦੇ ਫਾਈਨਲ ’ਚ ਹੀਰਾ ਸਿੰਘ ਨੇ ਯੂ.ਪੀ, ਦਿੱਲੀ, ਹਰਿਆਣਾ, ਮਹਾਂਰਾਸ਼ਟਰ ਅਤੇ ਜੰਮੂ ਕਸ਼ਮੀਰ ਦੇ ਲੜਕਿਆਂ ਨਾਲ ਮੁਕਾਬਲਾ ਕੀਤਾ।
ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਲਾਕੇ ਦੇ ਛੋਟੇ ਜਿਹੇ ਪਿੰਡ ਬੱਠੂਚੱਕ ਦਾ ਵਸਨੀਕ ਹੀਰਾ ਸਿੰਘ +2 ਸਾਇੰਸ ਦਾ ਹੋਣਹਾਰ ਵਿਦਿਆਰਥੀ ਹੈ।ਉਹ ਬਹੁਤ ਹੀ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਉਸ ਦੇ ਪਿਤਾ ਧੀਰ ਸਿੰਘ ਉਸ ਨੂੰ ਅਤੇ ਉਸ ਦੀ ਭੈਣ ਨੂੰ ਘਰ ’ਚ ਗਰੀਬੀ ਹੋਣ ਦੇ ਬਾਵਜੂਦ ਵੀ ਪੜ੍ਹਾਈ ਅਤੇ ਖੇਡਾਂ ਪ੍ਰਤੀ ਉਤਸ਼ਾਹ ਕਰਦੇ ਰਹਿੰਦੇ ਹਨ।ਇਹੀ ਕਾਰਨ ਹੈ ਕਿ ਕਾਲਜ ਦੇ ਇਸ ਹੋਣਹਾਰ ਵਿਦਿਆਰਥੀ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਖਾਸ ਦਿਲਚਸਪੀ ਰੱਖਦਿਆਂ ਸਟੇਟ ਪੱਧਰ ਅਤੇ ਨੈਸ਼ਨਲ ਪੱਧਰ ਦੇ ਬਹੁਤ ਸਾਰੇ ਇਨਾਮ ਹਾਸਲ ਕੀਤੇ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਹ ਕਾਲਜ ਦੀ ਹਾਕੀ ਟੀਮ ’ਚ ਸਟੇਟ ਪੱਧਰ ’ਤੇ ਪਹਿਲਾ ਸਥਾਨ ਅਤੇ ਗੋਲਡ ਮੈਡਲ ਵੀ ਪ੍ਰਾਪਤ ਕਰ ਚੁੱਕਾ ਹੈ।ਇਸ ਮੌਕੇ ਡਾ. ਸਿੰਘ ਨੇ ਉਸ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਬਾਕੀ ਵਿਦਿਆਰਥੀਆਂ ਨੂੰ ਵੀ ਉਸ ਵਾਂਗ ਅਗਾਂਹ ਵੱਧਣ ਦੀ ਪ੍ਰੇਰਣਾ ਦਿੱਤੀ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media