ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪ੍ਰੀਕਰਮਾ ਦੀ ਧੋਆਈ ਲਈ ਵਰਤੇ ਜਾਂਦੇ ਅਤੇ
ਬਾਰਿਸ਼ ਦੌਰਾਨ ਜਮ੍ਹਾਂ ਹੁੰਦੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਪਲਾਂਟ ਸਥਾਪਿਤ ਕੀਤਾ ਗਿਆ ਹੈ।ਇਸ ਸਬੰਧ ਵਿੱਚ ਅੱਜ ਪੰਜਾਬ ਸਰਕਾਰ ਦੇ ਆਈ.ਏ.ਐਸ ਅਧਿਕਾਰੀ ਕਾਹਨ ਸਿੰਘ ਪੰਨੂ ਡਾਇਰੈਕਟਰ ਵਾਤਾਵਰਣ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਬਿਜਲੀ ਬੋਰਡ ਦੇ ਆਹਲਾ ਅਧਿਕਾਰੀਆਂ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਲਗਾਏ ਗਏ ਪਲਾਂਟ ਦਾ ਨਰੀਖਣ ਕੀਤਾ ਗਿਆ।ਸ਼੍ਰੋਮਣੀ ਕਮੇਟੀ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਂਝੇ ਯਤਨਾਂ ਨਾਲ ਇਹ ਪਲਾਂਟ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੰਤਵ ਨਾਲ ਲਗਾਇਆ ਗਿਆ ਹੈ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਪੰਨੂ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ ਸਭ ਦਾ ਫ਼ਰਜ਼ ਮੁੱਢਲਾ ਫ਼ਰਜ਼ ਹੈ, ਜਿਸ ਲਈ ਸੁਚੇਤ ਉਪਰਾਲੇ ਜ਼ਰੂਰੀ ਹਨ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕਾਹਨ ਸਿੰਘ ਪੰਨੂ ਅਤੇ ਹੋਰਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਤੇ ਅਧਿਕਾਰੀਆਂ ਵਲੋਂ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਰਜੀਤ ਸਿੰਘ ਭਿੱਟੇਵਡ ਤੇ ਬੀਬੀ ਗੁਰਪ੍ਰੀਤ ਕੌਰ ਰੂਹੀ, ਸਕੱਤਰ ਮਹਿੰਦਰ ਸਿੰਘ ਆਹਲੀ, ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ਼ ਇੰਜੀਨੀਅਰ ਜੀ.ਐਸ ਮਜੀਠੀਆ, ਬਿਜਲੀ ਬੋਰਡ ਦੇ ਐਕਸੀਐਨ ਗੁਰਮੁੱਖ ਸਿੰਘ, ਨਵਜੋਤ ਸਿੰਘ ਐਸ.ਡੀ.ਓ, ਭੁਪਿੰਦਰ ਸਿੰਘ ਜੇ.ਈ, ਸੁਖਜਿੰਦਰ ਸਿੰਘ ਐਸ.ਡੀ.ਓ ਆਦਿ ਮੌਜੂਦ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media