ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ
ਮਨਾਇਆ ਗਿਆ।ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ।ਪਾਵਨ ਹੁਕਮਨਾਮੇ ਤੋਂ ਬਾਅਦ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਸੰਗਤਾਂ ਨੂੰ ਭਗਤ ਕਬੀਰ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਭਗਤ ਕਬੀਰ ਜੀ ਨੇ ਆਪਣੀ ਬਾਣੀ ਰਾਹੀਂ ਵਹਿਮਾਂ-ਭਰਮਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਅਕਾਲ ਪੁਰਖ ਦੀ ਭਗਤੀ ਵੱਲ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸੁਸ਼ੋਭਿਤ ਭਗਤ ਜੀ ਦੀ ਪਾਵਨ ਗੁਰਬਾਣੀ ਮਨੁੱਖ ਦੇ ਚੰਗੇ ਜੀਵਨ ਦੀ ਘਾੜਤ ਲਈ ਸੁਚੱਜਾ ਮਾਰਗ ਦਿਖਾਉਂਦੀ ਹੈ।ਉਨ੍ਹਾਂ ਸੰਗਤ ਨੂੰ ਭਗਤ ਕਬੀਰ ਜੀ ਦੇ ਉਪਦੇਸ਼ਾਂ ਤੋਂ ਸੇਧ ਪ੍ਰਾਪਤ ਕਰਕੇ ਸੁਚੱਜਾ ਜੀਵਨ ਜੀਣ ਦੀ ਪ੍ਰੇਰਣਾ ਵੀ ਕੀਤੀ।
ਇਸ ਮੌਕੇ ਅਜੈਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਗੁਰਿੰਦਰ ਸਿੰਘ ਮਥਰੇਵਾਲ, ਸਤਨਾਮ ਸਿੰਘ ਸੁਪਰਡੈਂਟ, ਇੰਚਾਰਜ ਮਨਜੀਤ ਸਿੰਘ, ਮਲਕੀਤ ਸਿੰਘ ਬਹਿੜਵਾਲ, ਇੰਦਰਪਾਲ ਸਿੰਘ, ਕਾਬਲ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media