Tuesday, March 10, 2026

ਪੰਜਾਬ ਸਰਕਾਰ ਉਠਾਏਗੀ ਪੀੜਤਾ ਮੀਨਾ ਰਾਣੀ ਦੇ ਇਲਾਜ ਦਾ ਸਾਰਾ ਖਰਚਾ- ਚੰਨੀ

ਕਿਹਾ ਦੋਸ਼ੀਆਂ ਵਿਰੁੱਧ ਹੋਵੇਗੀ ਸਖਤ ਕਾਨੂੰਨੀ ਕਾਰਵਾਈ
ਚੰਡੀਗੜ, 18 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਕੈਬਨਿਟ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ Charanjit Channiਵਿਖੇ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਪੀੜਤ ਮੀਨਾ ਰਾਣੀ ਦਾ ਹਾਲ ਚਾਲ ਪੁੱਛਿਆ।ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਕ ਕੌਂਸਲਰ ਤੇ ਉਸ ਦੇ ਸਮੱਰਥਕਾਂ ਵਲੋਂ ਮੀਨਾ ਰਾਣੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ ਅਤੇ ਹੁਣ ਉਹ ਫਰੀਦਕੋਟ ਵਿਖੇ ਜ਼ੇਰੇ ਇਲਾਜ ਹੈ।ਕੈਬਨਿਟ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਪੀੜਤ ਮੀਨਾ ਰਾਣੀ ਦੇ ਇਲਾਜ ਦਾ ਸਾਰਾ ਖਰਚ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ।
           ਚੰਨੀ ਨੇ ਪੀੜਤ ਔੌਰਤ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਪੂਰੀ ਤਰਾਂ ਉਸ ਦੇ ਨਾਲ ਹੈ ਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।ਉਨਾਂ ਪੀੜਤ ਔੌਰਤ ਅਤੇ ਉਸ ਦੇ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਉਨਾਂ ਨੂੰ ਕਿਸੇ ਵੀ ਤਰਾਂ ਡਰਨ ਦੀ ਲੋੜ ਨਹੀਂ ਅਤੇ ਪੁਲਿਸ ਵਲੋਂ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਈ ਜਾਵੇਗੀ।
            ਚਰਨਜੀਤ ਸਿੰਘ ਚੰਨੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਇਸ ਘਿਨੌਣੀ ਘਟਨਾ ਤੇ ਤੁਰੰਤ ਐਕਸ਼ਨ ਲੈਂਦਿਆਂ ਪੁਲਿਸ ਵਲੋਂ ਇਸ ਸਬੰਧੀ ਘਟਨਾ ਵਿੱਚ ਸ਼ਾਮਲ ਕਥਿਤ ਦੋਸ਼ੀ ਕੌਂਸਲਰ ਸਮੇਤ ਹੁਣ ਤੱਕ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਨਾਂ ਵਿਰੁੱਧ ਕਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਮੀਡੀਆ ਦੇ ਇਕ ਹਿੱਸੇ ਵਿਚ ਛਪੀਆ ਇਨਾਂ ਖਬਰਾਂ ਦਾ ਵੀ ਖੰਡਨ ਕੀਤਾ ਹੈ ਕਿ ਦੋਸ਼ੀ ਕੌਂਸਲਰ ਦਾ ਸਬੰਧ ਕਾਂਗਰਸ ਪਾਰਟੀ ਨਾਲ ਹੈ।ਉਨਾਂ ਕਿਹਾ ਕਿ ਕੌਂਸਲਰ ਦਾ ਸਬੰਧ ਕਾਂਗਰਸ ਪਾਰਟੀ ਨਾਲ ਨਹੀਂ ਹੈ, ਉਹ ਆਜ਼ਾਦ ਤੌਰ `ਤੇ ਜਿੱਤਿਆ ਹੈ ।
             ਉਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਹਰੇਕ ਵਰਗ ਲਈ ਸਾਫ ਸੁਥਰਾ, ਪਾਰਦਰਸ਼ੀ ਤੇ ਭੈਅ ਮੁਕਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਰਾਜ ਦੇ ਕਿਸੇ ਵੀ ਵਸਨੀਕ ਨਾਲ ਵਧੀਕੀ ਨਹੀਂ ਹੋਣ ਦਿੱਤੀ ਜਾਵੇਗੀ।
 

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply