ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਦਸ੍ਹਵੀਂ ਜਮਾਤ ਦੇ
ਵਿਦਿਆਰਥੀ ਯੁਵਮ ਖੋਸਲਾ ਨੂੰ ਐਨ.ਸੀ.ਸੀ ਆਰਮੀ ਵਿੰਗ 2018-19 ਦੇ ਲਈ ਸਰਵੋਤਮ ਕੈਡੇਟ ਐਵਾਰਡ ਮਿਲਿਆ ਹੈ।ਉਸ ਨੂੰ ਇਹ ਐਵਾਰਡ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਐਨ.ਸੀ.ਸੀ ਆਰਮੀ ਵਿੰਗ ਜੂਨੀਅਰ ਡਵੀਜ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਦਿੱਤਾ ਗਿਆ।ਗਰੁੱਪ ਕਮਾਂਡਰ ਐਨ.ਸੀ.ਸੀ ਹੈਡ ਕੁਆਰਟਰ ਅੰਮ੍ਰਿਤਸਰ ਬ੍ਰਿਗੇਡੀਅਰ ਆਰ.ਕੇ ਮੌਰ ਨੇ ਕੈਡੇਟ ਨੂੰ 6000 ਰੁਪਏ ਦਾ ਚੈਕ ਦਿੰਦਿਆਂ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ।ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਕਿਹਾ ਕਿ ਇਸ ਪ੍ਰਾਪਤੀ `ਤੇ ਵਧਾਈ ਦਿਤੀ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਕੈਡੇਟ ਨੂੰ ਚੰਗੀਆਂ ਕੋਸ਼ਿਸ਼ਾਂ ਨਾਲ ਭਵਿੱਖ ਵਿੱਚ ਹੋਰ ਅੱਗੇ ਵੱਧਣ ਲਈ ਪ੍ਰੇਰਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media