ਭੀਖੀ, 19 ਜੂਨ (ਪੰਜਾਬ ਪੋਸਟ- ਕਮਲ ਕਾਂਤ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਹਰ
ਪਿੰਡ 550 ਬੂਟੇ ਲਗਾਉਣ ਦੀ ਮੁਹਿੰਮ ਤਹਿਤ ਪਿੰਡ ਦਾਤੇਵਾਸ ਵਿਖੇ ਛਾਂਦਾਰ ਪੌਦੇ ਲਗਾਏ ਗਏ।ਬਲਾਕ ਜੰਗਲਾਤ ਅਫ਼ਸਰ ਹਰਦਿਆਲ ਸਿੰਘ ਨੇ ਇਥੇ ਪਹਿਲਾ ਪੌਦਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਵਿਭਾਗ ਕੋਲ ਚੱਕ ਭਾਈਕੇ ਅਤੇ ਇਸ ਖੇਤਰ ਦੀਆਂ ਹੋਰਨਾਂ ਸਬ ਨਰਸਰੀਆਂ `ਚ ਨਿੰਮ, ਕਿੱਕਰ, ਚਾਂਦਨੀ, ਸੁਆਂਜਨਾਂ, ਕਨੇਰ, ਕੰਗਨ ਬੇਰ ਆਦਿ ਦੇ 2 ਲੱਖ ਦੇ ਕਰੀਬ ਬੂਟੇ ਤਿਆਰ ਹਨ, ਜਿਨ੍ਹਾਂ `ਚੋਂ 50 ਹਜਾਰ ਤੋਂ ਵੱਧ ਦੇ ਕਰੀਬ ਬੂਟੇ ਵੰਡੇ ਜਾ ਚੁੱਕੇ ਹਨ।ਉਨ੍ਹਾਂ ਕਿਹਾ ਕਿ ਹਰ ਪਿੰਡ ਦੀ ਪੰਚਾਇਤ ਆਪਣੇ ਪਿੰਡ `ਚ ਬੂਟੇ ਲਗਾਉਣ ਅਤੇ ਉਸ ਦੀ ਦੇਖਭਾਲ ਦੀ ਜਿੰਮੇਵਾਰੀ ਯਕੀਨੀ ਬਣਾਏ। ਇਸ ਮੌਕੇ ਸਰਪੰਚ ਰਣਜੀਤ ਸਿੰਘ, ਰਵਿੰਦਰ ਸਿੰਘ ਮਾਨ ਅਤੇ ਹੋਰ ਪਿੰਡ ਦੇ ਪਤਵੰਤੇ ਮੌਜੂਦ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media