ਚੰਡੀਗੜ, 20 ਜੂਨ (ਪੰਜਾਬ ਪੋਸਟ ਬਿਊਰੋ) – ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਦਫਤਰ ਐਕਸੀਅਨ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡਵੀਜਨ-1,
ਫਿਰੋਜਪੁਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਜਸਮੀਤ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਜਸਵੰਤ ਸਿੰਘ ਵਾਸੀ ਜੰਡੀ ਮੁਹੱਲਾ, ਫਿਰੋਜਪੁਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਸੀਨੀਅਰ ਸਹਾਇਕ ਵਲੋਂ ਉਸ ਦੀ ਫਰਮ ਦੇ ਬਕਾਇਆ ਬਿਲਾਂ ਦਾ ਭੁਗਤਾਨ ਕਰਨ ਬਦਲੇ 15000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਨਿਰੀਖਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਉਕਤ ਸੀਨੀਅਰ ਸਹਾਇਕ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁੰਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media