Sunday, March 8, 2026

ਪਰਮਿੰਦਰ ਸਿੰਘ ਢੀਂਡਸਾ ਤੇ ਅਮਨਵੀਰ ਸਿੰਘ ਚੈਰੀ ਨੇ ਕੀਤਾ ਦੁੱਖ ਸਾਂਝਾ

ਸੰਗਰੂਰ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਦੇ ਰਣਜੀਤ ਸਿੰਘ ਦੇ ਸਪੁੱਤਰ ਰਾਜਿੰਦਰ ਸਿੰਘ ਜੋ ਕਿ ਪਿੱਛਲੇ ਦਿਨੀ PUNJ2106201903ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ।ਉਹਨਾਂ ਦੇ ਨਿਵਾਸ ਸਥਾਨ ਵਿਖੇ ਪਹੁੰਚ ਕੇ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਅਤੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਅਤੇ ਨੌਜਵਾਨ ਅਕਾਲੀ ਆਗੂ ਅਮਨਵੀਰ ਸਿੰਘ ਚੈਰੀ ਨੇ ਰਾਜਿੰਦਰ ਸਿੰਘ ਦੇ ਪਿਤਾ ਰਣਜੀਤ ਸਿੰਘ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਅਕਾਲੀ ਦਲ ਯੂਥ ਵਿੰਗ ਕੋਰ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਬੁੱਗਰ,ਜਗਤਾਰ ਸਿੰਘ ਸ਼ਾਹਪੁਰ, ਸ੍ਰੀਮਤੀ ਗੁਰਚਰਨ ਕੌਰ ਦੁੱਗਾਂ, ਕੁਲਵਿੰਦਰ ਸਿੰਘ ਸ਼ਾਹਪੁਰ, ਬਾਬੂ ਸਿੰਘ ਅਤੇ ਪਿੰਡ ਦੇ ਅਕਾਲੀ ਦਲ ਦੇ ਮੋਹਤਬਰ ਆਗੂ ਅਤੇ ਵਰਕਰ ਹਾਜ਼ਰ ਸਨ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply