ਜਲੰਧਰ 21 ਜੂਨ (ਪੰਜਾਬ ਪੋਸਟ ਬਿਊਰੋ) – ਪੰਜਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਅਧੀਨ ਪੱਤਰ ਸੂਚਨਾ
ਦਫਤਰ ਵਿਖੇ ਅੱਜ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਦੌਰਾਨ ਦਫਤਰ ਦੇ ਸਾਰੇ ਮੁਲਾਜ਼ਮਾਂ ਨੇ ਪ੍ਰਾਣਾਯਾਮ, ਕਪਾਲਭਾਤੀ ਅਤੇ ਕਈ ਹੋਰ ਤਰ੍ਹਾਂ ਦੀਆਂ ਕਸਰਤਾਂ ਉਤੇ ਆਸਨ ਕੀਤੇ।
ਦਫਤਰ ਦੇ ਮੁੱਖੀ ਅਤੇ ਮੀਡੀਆ ਸੰਚਾਰ ਅਧਿਕਾਰੀ ਸ਼ਿਸ਼ੂ ਕੁਮਾਰ ਸ਼ਰਮਾ ਨੇ ਸਭ ਨੂੰ ਯੋਗ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ।ਉਨ੍ਹਾਂ ਦੱਸਿਆ ਕਿ ਸਦੀਆਂ ਤੋਂ ਚੱਲੀ ਆ ਰਹੀ ਭਾਰਤੀ ਰਵਾਇਤ ਅਨੁਸਾਰ ਯੋਗ ਮੌਜੂਦਾ ਭਜਦੌੜ ਭਰੇ ਜੀਵਨ ਵਿੱਚ ਤਨਾਅ ਤੋਂ ਮੁਕਤੀ ਹਾਸਿਲ ਕਰਨ ਦਾ ਇੱਕ ਆਸਾਨ ਜ਼ਰੀਆ ਹੈ।
ਉਨ੍ਹਾਂ ਦੱਸਿਆ ਕਿ ਦੁਨੀਆਂ ਭਰ ਵਿੱਚ ਸਾਲ 2015 ਤੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ।ਇਸ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਵਲੋਂ ਇਸ ਸਬੰਧ ਵਿੱਚ ਰੱਖੇ ਪ੍ਰਸਤਾਵ ਨੂੰ ਦਸੰਬਰ, 2014 ਨੂੰ ਪ੍ਰਵਾਨ ਕਰਨ ਤੋਂ ਬਾਅਦ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਐਲਾਨਿਆ ਸੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media