ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਪੰਜਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ
ਨਾਲ ਮਨਾਇਆ ਗਿਆ।280 ਵਿਦਿਆਰਥੀਆਂ ਨੇ 30 ਅਧਿਆਪਕਾਂ ਸਮੇਤ ਮਾਸ ਯੋਗਾ ਡੈਮੋਸਟਰੇਸ਼ਨ ਵਿੱਚ ਹਿੱਸਾ ਲਿਆ ਅਤੇ ਪਵਿੱਤਰ ਮੰਤਰ ਦੇ ਉਚਾਰਨ ਦੇ ਨਾਲ ਇੱਕ ਬ੍ਰਹਮ ਮਾਹੌਲ ਸਿਰਜਿਆ ਗਿਆ ਜਿਸ ਨੇ ਆਉਣ ਵਾਲੀ ਸੰਗੀਤ ਕਲਾ ਨੂੰ ਯੋਗਾ ਸਮਾਰੋਹ ਵਿੱਚ ਸ਼ਾਮਲ ਕੀਤਾ।ਵਿਦਿਆਰਥੀਆਂ ਨੇ ਆਪਣੀ ਕੁਸ਼ਲਤਾ ਨੂੰ ਆਸਨ ਦੇ ਪ੍ਰਦਰਸ਼ਨ ਵਿੱਚ ਦਿਖਾਇਆ ।
ਇਸ ਮੌਕੇ ਦੇ ਮੁੱਖ ਮਹਿਮਾਨ ਕਮਾਂਡਿੰਗ ਅਫ਼ਸਰ ਐਨ.ਸੀ.ਸੀ ਏਅਰਵਿੰਗ ਦੇ ਵਿੰਗ ਕਮਾਂਡਰ ਲਲਿਤ ਭਾਰਦਵਾਜ ਨੇ ਤੰਦਰੁਸਤ ਅਤੇ ਸਿਹਤਮੰਦ ਰਹਿਣ ਲਈ ਯੋਗਾ ਦਾ ਅਭਿਆਸ ਕਰਨ ਦੀ ਮਹੱਤਤਾ ਅਤੇ ਲੋੜਾਂ ਨੂੰ ਸਾਂਝਾ ਕੀਤਾ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਆਪਣੇ ਸੁਨੇਹੇ ਵਿੱਚ ਵਿਦਿਆਰਥੀਆਂ ਨੁੰ ਕਿਹਾ ਕਿ ਯੋਗਾ ਦਿਨ ਹਰ ਵਿਅਕਤੀ ਨੂੰ ਯਾਦ ਦਿਲਾਉਂਦਾ ਹੈ ਕਿ ਹਰ ਖੁਸ਼ਹਾਲ ਤੇ ਤੰਦਰੁਸਤ ਜੀਵਨ ਜਿਊਣ ਦੇ ਲਈ ਸਾਨੂੰ ਸਾਰਿਆਂ ਨੂੰ ਇਸ ਨੂੰ ਰੋਜ਼ਾਨਾ ਜਿ਼ੰਦਗੀ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ ।
ਸਕੂਲ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਯੋਗ ਸੰਬੰਧੀ ਉਤਸ਼ਾਹਿਤ ਕੀਤਾ ਤਾਂ ਕਿ ਉਹ ਆਪਣੇ ਜੀਵਨ ਵਿੱਚ ਤੰਦਰੁਸਤ ਰਹਿਣ ਤੇ ਤਰੱਕੀ ਕਰਨ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਯੋਗ ਕਰਨ ਤੇ ਤਨਾਅ ਮੁਕਤ ਤੇ ਤੰਦਰੁਸਤ ਜੀਵਨ ਸ਼ੈਲੀ ਅਪਨਾਉਣ ਲਈ ਪ੍ਰੇਰਿਤ ਕੀਤਾ ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media