ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾ: ਕੇਤਨ ਬਾਲੀ ਰਾਮ ਪਾਟਿਲ ਕਮਾਂਡੈਂਟ 9ਵੀਂ ਬਟਾਲੀਅਲ ਪੀ:ਏ:ਪੀ ਅੰਮਿ੍ਰਤਸਰ ਦੀ ਅਗਵਾਈ
ਹੇਠ ਬਟਾਲੀਅਨ ਹੈਡ ਕੁਆਟਰ ਮਾਲ ਮੰਡੀ ਵਿਖੇ 5ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਵਿੱਚ ਸ੍ਰੀਮਤੀ ਸ਼ਕੁੰਤਲਾ ਦੇਵੀ ਪ੍ਰਿੰਸੀਪਲ ਯੋਗ ਸਮਿਤੀ ਅਤੇ ਆਸ਼ੂ ਯੋਗ ਟੀਚਰ ਵੱਲੋਂ ਪੁਿਲਸ ਅਧਿਕਾਰੀਆਂ ਤੇ ਜਵਾਨਾਂ ਨੂੰ ਯੋਗਾ ਅਭਿਆਸ ਕਰਵਾਇਆ।ਜਿਸ ਵਿੱਚ ਪੁਲਿਸ ਅਧਿਕਾਰੀਆਂ, ਜਵਾਨਾਂ ਅਤੇ ਕਲੈਰੀਕਲ ਸਟਾਫ ਸਮੇਤ 100 ਵਿਅਕਤੀਆਂ ਨੇ ਭਾਗ ਲਿਆ।ਯੋਗ ਟੀਮ ਵੱਲੋਂ ਪੁਲਿਸ ਮੁਲਾਜਮਾਂ ਨੂੰ ਯੋਗ ਦੀ ਮਹੱਤਤਾ ਦੱਸੀ ਗਈ।ਇਸ ਯੋਗ ਕੈਂਪ ਵਿੱਚ ਇੰਸਪੈਕਟਰ ਮਨਜੀਤ ਸਿੰਘ, ਇੰਸਪੈਕਟਰ ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਬ ਇੰਸਪੈਕਟਰ ਸੁਖਦੇਵ ਸਿੰਘ, ਸਬ ਇੰਸਪੈਕਟਰ ਗੁਰਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media