Monday, September 21, 2026

ਸ਼ਹੀਦ ਭਾਈ ਦਿਆਲਾ ਜੀ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

 ਸੰਗਰੂਰ/ ਲੋਂਗਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਅੰਤਰਰਾਸ਼ਟਰੀ ਯੋਗਾ PUNJ2106201929ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਬੰਧੀ ਕਰਵਾਏ ਸਮਾਗਮ  ਵਿੱਚ 150 ਤੋਂ ਵੱਧ ਬੱਚਿਆਂ ਨੇ ਭਾਗ ਲਿਆ।ਸ਼ਸ਼ੀ ਕੁਮਾਰ, ਜੀਵਨ ਲਾਲ ਅਤੇ ਨੀਰਜ ਕੁਮਾਰ ਵਲੋਂ ਬੱਚਿਆਂ ਨੂੰ ਸਿਹਤਮੰਦ ਅਤੇ ਖ਼ੁਸ਼ਹਾਲ ਰਹਿਣ ਲਈ ਯੋਗਾ ਦੇ ਆਸਣਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਯੋਗ ਆਸਨ ਕਰਵਾਏ ਗਏ।ਸਕੂਲ ਦੇ ਬੱਚਿਆਂ ਤੋਂ ਇਲਾਵਾ ਇਲਾਕੇ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਭਾਗ ਲਿਆ।ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਬੱਚਿਆਂ ਤੇ ਮਹਿਮਾਨਾਂ ਦਾ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਧੰਨਵਾਦ ਕੀਤਾ ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply