Thursday, August 27, 2026

ਬੁਢਲਾਡਾ ਸ਼ਹਿਰ `ਚ ਮਨਾਇਆ ਗੱਤਕਾ ਦਿਵਸ

ਭੀਖੀ, 22 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਮਾਨਸਾ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ PUNJ2206201919ਹੇਠ ਬੁਢਲਾਡਾ ਵਿਖੇ ਗੱਤਕਾ ਦਿਵਸ ਮਨਾਇਆ ਗਿਆ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੱਛੋਆਣਾ ਨੇ ਕਿਹਾ ਕਿ ਸਰਕਾਰ ਵਲੋਂ ਹਰ ਸਾਲ 21 ਜੂਨ ਨੂੰ ਯੋਗ ਦਿਵਸ ਮਨਾਇਆ ਜਾਂਦਾ ਹੈ।ਪਰ ਸਿੱਖ ਧਰਮ ਦਾ ਯੋਗ ਨਾਲ ਕੋਈ ਸਬੰਧ ਨਹੀਂ, ਕਿਉਂਕਿ ਗੁਰੂ ਸਾਹਿਬਾਨਾਂ ਨੇ ਸਾਨੂੰ ਸਰੀਰਕ ਤੰਦਰੁਸਤੀ ਲਈ ਮਾਰਸ਼ਲ ਆਰਟ (ਗੱਤਕਾ) ਖੇਡਣ ਲਈ ਪ੍ਰੇਰਿਤ ਕੀਤਾ ਹੈ।ਉਨਾਂ ਕਿਹਾ ਕਿ ਗੱਤਕਾ ਖੇਡਣ ਨਾਲ ਅਸੀਂ ਆਪਣਾ ਸਰੀਰ ਤੰਦਰੁਸਤ ਰੱਖ ਸਕਦੇ ਹਾਂ ਅਤੇ ਜਬਰ ਜ਼ੁਲਮ ਦਾ ਮੁਕਾਬਲਾ ਵੀ ਕਰ ਸਕਦੇ ਹਾਂ।ਇਸ ਲਈ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ `ਤੇ ਮਾਨਸਾ ਜਿਲ੍ਹੇ ਦੀ ਪੂਰੀ ਟੀਮ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਨੇੜੇ ਬੱਸ ਸਟੈਂਡ ਬੁਢਲਾਡਾ ਵਿਖੇ ਗੱਤਕੇ ਦੇ ਮੁਕਾਬਲੇ ਕਰਵਾਏ ਗਏ।
                  ਇਸ ਸਮੇਂ ਉਨ੍ਹਾਂ ਨਾਲ ਰਜਿੰਦਰ ਸਿੰਘ ਜਵਾਹਰਕੇ ਜੁਗਿੰਦਰ ਸਿੰਘ ਬੋਹਾ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਸੁਰਜੀਤ ਸਿੰਘ ਟੀਟੂ ਪ੍ਰਧਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਗੱਤਕਾ ਅਖਾੜਾ, ਗਿਆਨ ਸਿੰਘ ਗਿੱਲ, ਜੁਗਿੰਦਰ ਸਿੰਘ ਬੋਹਾ ਜਿਲਾ ਪ੍ਰਧਾਨ ਕਿਸਾਨ ਵਿੰਗ, ਭੂਰਾ ਸਿੰਘ ਕਲੀਪੁਰ, ਜੀਤ ਸਿੰਘ ਢੈਪਈ, ਆਤਮਾ ਸਿੰਘ ਕਲੀਪੁਰ, ਮਨਜੀਤ ਸਿੰਘ ਢੈਪਈ, ਗੁਰਮੇਲ ਸਿੰਘ ਖੁੜਾਲ, ਚਰਨਜੀਤ ਸਿੰਘ ਬਹਾਦਰਪੁਰ, ਗੁਰਮੀਤ ਸਿੰਘ ਬਹਾਦਰਪੁਰ, ਗੁਰਵਿੰਦਰ ਸਿੰਘ, ਵਿਸ਼ਾਲ ਸਿੰਘ, ਕਮਲਦੀਪ ਸਿੰਘ, ਪ੍ਰਿੰਸ ਸਿੰਘ, ਗੁਰਵਿੰਦਰ ਸਿੰਘ, ਜਸਕਰਨ ਸਿੰਘ, ਮਨਪ੍ਰੀਤ ਸਿੰਘ, ਕਰਨਵੀਰ ਸਿੰਘ, ਜਸ਼ਨਦੀਪ ਸਿੰਘ, ਦਲ ਸਿੰਘ ਢੈਪਈ, ਬਾਬਾ ਗਮਦੂਰ ਸਿੰਘ ਤੇ ਮਹਿੰਦਰ ਸਿੰਘ ਬੁਰਜ਼ ਹਰੀ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply