ਭੀਖੀ, 22 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਬੁਢਲਾਡਾ ਦੇ ਵਾਰਡ ਨੰਬਰ 18 ਦੀਆਂ ਐਮ.ਸੀ ਦੀ ਜ਼ਿਮਨੀ ਚੋਣ ਕਾਂਗਰਸੀ ਉਮੀਦਵਾਰ ਹਰਮੇਸ਼ ਸਿੰਘ ਨੇ
ਜਿੱਤ ਲਈ ਹੈ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਵਾਰਡ ਵਿੱਚ ਕੁੱਲ 979 ਵੋਟਰ ਹਨ ਜਿਨ੍ਹਾਂ ਵਿੱਚੋਂ 780 ਵੋਟਰਾਂ ਨੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਕੀਤੀ।ਉਨਾਂ ਕਿਹਾ ਕਿ ਚੋਣ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ ਨੂੰ ਆਬਜ਼ਰਵਰ ਨਿਯੁੱਕਤ ਕੀਤਾ ਗਿਆ ਸੀ।ਵਾਰਡ ਨੰਬਰ 18 ਦੀ ਐਮ.ਸੀ ਦੀ ਇਸ ਚੋਣ ਵਿੱਚ 2 ਉਮੀਦਵਾਰਾਂ ਵਲੋਂ ਚੋਣ ਲੜੀ ਗਈ ਸੀ, ਜਿਸ ਵਿੱਚ ਕਾਂਗਰਸ ਉਮੀਦਵਾਰ ਹਰਮੇਸ਼ ਸਿੰਘ ਨੂੰ 408 ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭੂਰਾ ਸਿੰਘ ਨੂੰ 370 ਵੋਟਾਂ ਪਈਆਂ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ 2 ਵੋਟਰਾਂ ਵਲੋਂ ਨੋਟਾ ਦਾ ਬਟਨ ਦਬਾਇਆ ਗਿਆ। ਉਨ੍ਹਾਂ ਦੱਸਿਆ ਕਿ ਪਈਆਂ ਵੋਟਾਂ ਦੇ ਅਧਾਰ `ਤੇ ਐਸ.ਡੀ.ਐਮ ਬੁਢਲਾਡਾ ਆਦਿਤਯ ਡੇਚਲਵਾਲ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮੇਸ਼ ਸਿੰਘ ਨੂੰ ਜੇਤ ਐਲਾਨਿਆ ਗਿਆ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media