ਗੁੰਡਾਗਰਦੀ ਨੂੰ ਨੱਥ ਪਾਉਣ ਲਈ 1 ਜੁਲਾਈ ਨੂੰ ਕੀਤਾ ਜਾਵੇਗਾ ਰੋਸ ਮਾਰਚ – ਲਖਵੀਰ ਲੌਂਗੋਵਾਲ
ਸੰਗਰੂਰ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮੀਮਸਾ ਖੂਨੀ ਕਾਂਡ ਖਿਲਾਫ ਗਦਰ ਭਵਨ ਸੰਗਰੂਰ ਵਿਖੇ 30 ਦੇ ਕਰੀਬ
ਜਨਤਕ/ਜਮਹੂਰੀ ਜਥੇਬੰਦੀਆਂ ਦੀ ਹੋਈ ਹੰਗਾਮੀ ਮੀਟਿੰਗ ਵਿੱਚ ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਬਣਾਈ ਗਈ।ਇਸ ਮੀਮਸਾ ਜਬਰ ਵਿਰੋਧੀ ਐਕਸ਼ਨ ਦੇ ਸਰਬਸੰਮਤੀ ਨਾਲ ਬਣਾਏ ਗਏ ਕਨਵੀਨਰ ਅਤੇ ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਵੀਰ ਸਿੰਘ ਲੌਂਗੋਵਾਲ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਵਿੱਚ ਆਖਿਆ ਹੈ ਕਿ ਐਕਸ਼ਨ ਕਮੇਟੀ ਨੇ ਐਲਾਨ ਕੀਤਾ ਹੈ ਕਿ ਘਟਨਾ ਲਈ ਜਿੰਮੇਵਾਰ ਸਰਪੰਚ ਤੇ ਸੈਕਟਰੀ ਨੂੰ ਫੌਰੀ ਗ੍ਰਿਫਤਾਰ ਨਾ ਕਰਨ ਦੀ ਸੂਰਤ `ਚ 1 ਜੁਲਾਈ ਨੂੰ ਧੂਰੀ ਸ਼ਹਿਰ `ਚ ਰੋਹ ਭਰਪੂਰ ਰੋਸ ਮਾਰਚ ਕੀਤਾ ਜਾਵੇਗਾ।ਇਸ ਦੀ ਤਿਆਰੀ ਨੂੰ ਲੈ ਕੇ ਪਿੰਡਾਂ `ਚ ਮੀਮਸਾ ਦੇ ਸਰਪੰਚ ਤੇ ਪੰਚਾਇਤ ਸੈਕਟਰੀ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ ਤੇ ਮੀਟਿੰਗਾਂ, ਰੈਲੀਆਂ ਦਾ ਲਗਾਤਾਰ ਸਿਲਸਿਲਾ ਚਲਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ 24-25 ਜੂਨ ਨੂੰ ਸਾਰੇ ਪੰਜਾਬ ਵਿੱਚ ਡੀ.ਸੀ ਦਫਤਰਾਂ ਚ ਮੰਗ ਪੱਤਰ ਦਿੱਤੇ ਜਾਣਗੇ।ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਜੋਰਦਾਰ ਮੰਗ ਹੈ ਕਿ ਉਪਰੋਕਤ ਦੋਵਾ ਦੋਸ਼ੀਆਂ ਨੂੰ ਤੇ 30 ਦੇ ਕਰੀਬ ਜਾਨ ਲੇਵਾ ਹਮਲਾ ਕਰਨ ਵਾਲਿਆਂ ਨੂੰ ਫੌਰੀ ਗ੍ਰਿਫਤਾਰ ਕੀਤਾ ਜਾਵੇ ਅਤੇ ਜਾਨਲੇਵਾ ਹਮਲਾ ਕਰਨ ਵਾਲਿਆਂ ਤੇ ਧਾਰਾ 307 ਅਤੇ ਐਸ.ਸੀ.ਐਸ.ਟੀ ਐਕਟ ਤਹਿਤ ਜੁਰਮ ਵਿੱਚ ਵਾਧਾ ਕੀਤਾ ਜਾਵੇ।ਇਨ੍ਹਾਂ ਨੂੰ ਅਹੁੱਦਿਆਂ ਤੋਂ ਮੁਅੱਤਲ ਕੀਤਾ ਜਾਵੇ, ਤੀਜੇ ਹਿੱਸੇ ਦੀ ਜ਼ਮੀਨ ਘੱਟ ਰੇਟ `ਤੇ ਸਾਂਝੇ ਤੌਰ `ਤੇ ਲੈਣ ਦੀ ਮੰਗ ਨੂੰ ਲੈ ਕੇ ਬੀ.ਡੀ.ਪੀ.ਓ ਧੂਰੀ ਨੂੰ ਪੁੱਛਣ `ਤੇ ਹੀ ਮੀਮਸਾ `ਚ ਝੂਠੀ ਦਰਜ ਕੀਤੀ ਐਫ.ਆਈ.ਆਰ ਨੂੰ ਫੌਰੀ ਰੱਦ ਕਰਦੇ ਹੋਏ ਗ੍ਰਿਫਤਾਰ ਕਰਕੇ ਜੇਲ੍ਹ ਭੇਜੀ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਆਗੂ ਪਰਮਜੀਤ ਕੌਰ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਸਰਪੰਚ ਵਲੋਂ ਜੋ ਪੀੜਤਾਂ `ਤੇ ਐਫ.ਆਈ.ਆਰ ਦਰਜ ਕੀਤੀ ਗਈ ਹੈ, ਉਹ ਫੌਰੀ ਰੱਦ ਕੀਤੀ ਜਾਵੇ।ਐਸ.ਐਚ.ਓ ਧੂਰੀ ਨੂੰ ਫੌਰੀ ਮੁਅੱਤਲ ਕੀਤਾ ਜਾਵੇ ਅਤੇ ਡੀ.ਐਸ.ਪੀ ਧੂਰੀ ਦੀ ਬਦਲੀ ਕੀਤੀ ਜਾਵੇ।
ਆਗੂ ਨੇ ਅੱਗੇ ਕਿਹਾ ਕਿ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਸ਼ਪਿੰਦਰ ਜਿੰਮੀ, ਨੌਜਵਾਨ ਭਾਰਤ ਸਭਾ ਪੰਜਾਬ ਦੇ ਪ੍ਰਗਟ ਸਿੰਘ ਕਾਲਾਝਾੜ ਤੇ ਜਾਨਲੇਵਾ ਹਮਲਾ ਕਰਨ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਬਲਜੀਤ ਸਿੰਘ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਮਨਜੀਤ ਸਿੰਘ ਦੀ ਕੁੱਟਮਾਰ ਕਰਦੇ ਹੋਏ ਅਗਵਾ ਕਰਕੇ ਜਾਨਲੇਵਾ ਹਮਲਾ ਕਰਨ ਦੀ ਘਟਨਾ ਸਾਜ਼ਿਸ਼ ਤਹਿਤ ਕੀਤੀ ਗਈ ਹੈ । ਜਿਸ ਨੂੰ ਕਮੇਟੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗੀ ।
ਉਨ੍ਹਾਂ ਕਿਹਾ ਕਿ ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਮਜ਼ਦੂਰ ਮੁਕਤੀ ਮੋਰਚਾ, ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕਿਸਾਨ ਮੋਰਚਾ ਸੰਗਰੂਰ, ਪੰਜਾਬ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ, ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ, ਪੰਜਾਬ ਸਟੇਟਸ ਯੂਨੀਅਨ ( ਲਲਕਾਰ), ਨੌਜਵਾਨ ਭਾਰਤ ਸਭਾ ਪੰਜਾਬ, ਨੌਜਵਾਨ ਭਾਰਤ ਸਭਾ, ਨੌਜਵਾਨ ਭਾਰਤ ਸਭਾ (ਲਲਕਾਰ ), ਡੈਮੋਕਰੈਟਿਕ ਟੀਚਰ ਯੂਨੀਅਨ, ਬੀਐਡ ਬੇਰੁਜ਼ਗਾਰ ਟੈਟ ਪਾਸ ਅਧਿਆਪਕ ਯੂਨੀਅਨ, ਦੇਸ਼ ਭਗਤ ਯਾਦਗਾਰ ਕਮੇਟੀ ਲੌਂਗੋਵਾਲ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਧਾਰ `ਤੇ ਬਣਾਈ ਗਈ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media