ਲੌਂਗੋਵਾਲ, 26 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) ਦੇ ਡਾਇਰੈਕਟਰ ਪ੍ਰੋਫੈਸਰ ਸ਼ੈਲੇਂਦਰ ਜੈਨ ਵਲੋਂ ਵਾਤਾਵਰਨ ਨੂੰ ਸਾਫ਼ ਰੱਖਣ ਲਈ ਰੁੱਖ ਲਗਾਉਣ ਦੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਇਸ ਸਮੇਂ ਕਿਹਾ ਕਿ ਸਰਕਾਰਾਂ ਅਤੇ ਵਾਤਾਵਰਨ ਪ੍ਰੇਮੀਆਂ ਨੂੰ ਚਾਹੀਦਾ ਹੈ ਕਿ ਜਿੱਥੇ ਜਿੱਥੇ ਵੀ ਸੜਕਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਉਨ੍ਹਾਂ ਸੜਕਾਂ ਦੇ ਨਾਲ ਛਾਂਦਾਰ ਰੁੱਖ ਲਗਾਏ ਜਾਣ। ਇਸ ਦੇ ਨਾਲ ਹੀ ਆਪਣੇ ਬੱਚਿਆਂ ਦੇ ਜਨਮ ਦਿਨ ਤੇ ਇੱਕ ਵਿਅਕਤੀ ਵੱਲੋਂ ਪੰਜ ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ । ਇਸ ਮੌਕੇ ਉਨ੍ਹਾਂ ਨਾਲ ਡਾ. ਮਨੋਜ ਗੋਇਲ, ਬੂਟਾ ਸਿੰਘ ਹੀਰੋਂ, ਕਮਲਜੀਤ ਸਿੰਘ ਵਿੱਕੀ, ਮਦਨ ਮੋਹਨ, ਚਮਕੌਰ ਸਿੰਘ, ਅਮਰੀਕ ਸਿੰਘ ਅਤੇ ਸੰਸਥਾ ਦੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media