ਖੇਡ ਵਿਭਾਗ ਦੀ ਡਾਇਰੈਕਟਰ ਨੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ
ਚੰਡੀਗੜ, 26 ਜੂਨ (ਪੰਜਾਬ ਪੋਸਟ ਬਿਊਰੋ) – ਪੀ.ਜੀ.ਆਈ. ਵਿਖੇ ਜੇਰੇ ਇਲਾਜ ਹਾਕੀ ਖੇਡ ਵਿੱਚ ਤਿੰਨ ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ
ਬਲਬੀਰ ਸਿੰਘ ਸੀਨੀਅਰ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। ਖੇਡ ਵਿਭਾਗ ਦੀ ਡਾਇਰੈਕਟਰ ਅਤੇ ਮੁੱਖ ਮੰਤਰੀ ਦੀ ਵਧੀਕ ਪ੍ਰਮੁੱਖ ਸਕੱਤਰ ਸ੍ਰੀਮਤੀ ਅੰਮ੍ਰਿਤ ਗਿੱਲ ਨੇ ਅੱਜ ਪੀ.ਜੀ.ਆਈ. ਵਿਖੇ ਬਲਬੀਰ ਸਿੰਘ ਸੀਨੀਅਰ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਨਾਂ ਦੇ ਦੋਹਤੇ ਕਬੀਰ ਸਿੰਘ ਨੂੰ ਪੰਜ ਲੱਖ ਰੁਪਏ ਦਾ ਚੈਕ ਸੌਂਪਿਆ।
ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਆਦੇਸਾਂ ਉਤੇ ਉਹ ਅੱਜ ਬਲਬੀਰ ਸਿੰਘ ਸੀਨੀਅਰ ਦਾ ਪਤਾ ਲੈਣ ਲਈ ਪੀ.ਜੀ.ਆਈ. ਵਿਖੇ ਗਏ ਸਨ ਜਿੱਥੇ ਉਨਾਂ ਪੰਜ ਲੱਖ ਰੁਪਏ ਦੀ ਸਹਾਇਤਾ ਰਾਸੀ ਦਾ ਚੈਕ ਪਰਿਵਾਰ ਨੂੰ ਸੌਂਪਿਆ ਉਥੇ ਮੁੱਖ ਮੰਤਰੀ ਤਰਫੋਂ ਪਰਿਵਾਰ ਨੂੰ ਹਰ ਸੰਭਵ ਮੱਦਦ ਦਾ ਵਿਸਵਾਸ ਵੀ ਦਿਵਾਇਆ। ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਹਾਕੀ ਦੇ ਇਸ ਮਹਾਨ ਖਿਡਾਰੀ ਦੀ ਸਿਹਤਯਾਬੀ ਲਈ ਦੁਆਂ ਕਰਦਿਆਂ ਖੇਡ ਵਿਭਾਗ ਨੂੰ ਨਿਰਦੇਸ ਦਿੱਤੇ ਹਨ ਕਿ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਬਲਬੀਰ ਸਿੰਘ ਸੀਨੀਅਰ ਜਿਨਾਂ ਦੀ ਉਮਰ 94 ਸਾਲ ਹੈ, ਨੇ ਭਾਰਤ ਵੱਲੋਂ ਖੇਡਦਿਆਂ ਹਾਕੀ ਖੇਡ ਵਿੱਚ ਤਿੰਨ ਓਲੰਪਿਕ ਸੋਨ ਤਮਗੇ ਜਿੱਤੇ। ਇਹ ਸੋਨ ਤਮਗੇ 1948 ਦੀਆਂ ਲੰਡਨ ਓਲੰਪਿਕਸ, 1952 ਦੀਆਂ ਹੈਲਸਿੰਕੀ ਓਲੰਪਿਕਸ ਤੇ 1956 ਦੀਆਂ ਮੈਲਬਰਨ ਓਲੰਪਿਕਸ ਵਿੱਚ ਜਿੱਤੇ। 1956 ਦੀਆਂ ਓਲੰਪਿਕ ਖੇਡਾਂ ਵਿੱਚ ਉਹ ਭਾਰਤੀ ਹਾਕੀ ਟੀਮ ਦੇ ਕਪਤਾਨ ਸਨ ਅਤੇ ਭਾਰਤੀ ਖੇਡ ਦਲ ਦੇ ਝੰਡਾਬਰਦਾਰ ਵੀ ਸਨ। 1975 ਵਿੱਚ ਇਕਲੌਤਾ ਹਾਕੀ ਵਿਸਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦੇ ਉਹ ਮੈਨੇਜਰ ਵੀ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media