ਸ਼੍ਰੋਮਣੀ ਕਮੇਟੀ ਮ੍ਰਿਤਕ ਦੇ ਪਰਿਵਾਰ ਨੂੰ ਦੇਵੇਗੀ 1 ਲੱਖ ਦੀ ਸਹਾਇਤਾ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ
ਤਾਰਨ ਦੇ ਕਰਮਚਾਰੀ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਅੰਦਰ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ’ਤੇ ਸਵਾਲ ਖੜ੍ਹੇ ਕੀਤੇ ਹਨ।ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਲੌਂਗੋਵਾਲ ਨੇ ਆਖਿਆ ਕਿ ਇਹ ਬੇਹੱਦ ਦੁਖਦਾਈ ਹੈ ਅਤੇ ਪੁਲਿਸ ਪ੍ਰਸ਼ਾਸਨ ਨੂੰ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ, ਜਿਸ ਵੱਲ ਪੰਜਾਬ ਦੇ ਮੁੱਖ ਮੰਤਰੀ ਅਤੇ ਪੁਲਿਸ ਪ੍ਰਸ਼ਾਸਨ ਨੂੰ ਧਿਆਨ ਦੇਣਾ ਚਾਹੀਦਾ ਹੈ।ਉਨਾਂ ਨੇ ਗੁਰਮੇਜ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਆਖਿਆ ਕਿ ਮ੍ਰਿਤਕ ਦੇ ਪਰਿਵਾਰ ਨੂੰ 1 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਹੋਰ ਲੋੜੀਂਦੀ ਮੱਦਦ ਦੀ ਵਚਨਬਧਤਾ ਵੀ ਪ੍ਰਗਟਾਈ।ਉਨ੍ਹਾਂ ਆਖਿਆ ਕਿ ਹਰ ਮੁਲਾਜ਼ਮ ਸ਼੍ਰੋਮਣੀ ਕਮੇਟੀ ਦਾ ਪਰਿਵਾਰਕ ਮੈਂਬਰ ਹੈ ਅਤੇ ਗੁਰਮੇਜ ਸਿੰਘ ਦੀ ਹੱਤਿਆ ਨਾਲ ਉਨ੍ਹਾਂ ਨੂੰ ਭਾਰੀ ਠੇਸ ਪੁੱਜੀ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਪੀੜਤ ਪਰਿਵਾਰ ਦੀ ਹਰ ਲੋੜੀਂਦੀ ਮਦਦ ਕੀਤੀ ਜਾਵੇਗੀ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media