ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਲੋਂ
ਵਿਗਿਆਨ ਭਵਨ ਦਿੱਲੀ ਵਿਖੇ ਇਕ ਅੰਤਰਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਉਣ ਦੀ ਵੀ ਵਿਉਂਤਬੰਦੀ ਕੀਤੀ ਗਈ ਹੈ। ਇਸ ਸੈਮੀਨਾਰ ਵਿਚ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਦੇਸ਼ ਵਿਦੇਸ਼ ਦੀਆਂ ਹਸਤੀਆਂ ਸ਼ਿਰਕਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਸਬੰਧੀ ਇਸ ਸੈਮੀਨਾਰ ਤੋਂ ਇਲਾਵਾ ਦਿੱਲੀ ਦੇ ਇੰਡੀਆ ਗੇਟ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਵੀ ਸ਼੍ਰੋਮਣੀ ਕਮੇਟੀ ਕਰਵਾਏਗੀ। ਇਸੇ ਤਰ੍ਹਾਂ ਦੇਸ਼ ਦੇ ਪੰਜ ਵੱਡੇ ਸ਼ਹਿਰਾਂ ਵਿਚ ਵੀ ਗੁਰਮਤਿ ਸਮਾਗਮ ਹੋਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਦੇਸ਼ ਦੁਨੀਆਂ ਅੰਦਰ ਆਪਣੀਆਂ ਪ੍ਰਚਾਰ ਯਾਤਰਾਵਾਂ ਦੌਰਾਨ ਪਹੁੰਚ ਕੀਤੀ ਸੀ ਅਤੇ ਸ਼੍ਰੋਮਣੀ ਕਮੇਟੀ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਵੱਖ-ਵੱਖ ਦੇਸ਼ਾਂ ਅੰਦਰ ਵੀ ਗੁਰਮਤਿ ਸਮਾਗਮ ਕਰਵਾਏਗੀ। ਇਸੇ ਤਹਿਤ ਗੁਰੂ ਸਾਹਿਬ ਜੀ ਦੇ ਮਨੁੱਖੀ ਏਕਤਾ, ਸਦਭਾਵਨਾ ਅਤੇ ਭਰਾਤਰੀ ਭਾਵ ਸੁਨੇਹੇ ਨੂੰ ਪ੍ਰਚਾਰਿਆ ਜਾਵੇਗਾ। ਭਾਈ ਲੌਂਗੋਵਾਲ ਅਨੁਸਾਰ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਖ-ਵੱਖ ਗੁਰਮਤਿ ਸਮਾਗਮਾਂ, ਸੈਮੀਨਾਰਾਂ ਤੇ ਨਗਰ ਕੀਰਤਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਰੱਖੇਗੀ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media