Friday, June 26, 2026

ਮੀਮਸਾ ਕਾਂਡ ਸਬੰਧੀ ਮੱਖ ਮੰਤਰੀ ਪੰਜਾਬ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਸੌਂਪੇ ਮੰਗ ਪੱਤਰ – ਲਖਵੀਰ ਲੌਂਗੋਵਾਲ

PUNJ2706201911ਲੌਂਗੋਵਾਲ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ `ਤੇ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਸੰਗਰੂਰ, ਪਟਿਆਲਾ, ਮਾਨਸਾ, ਮੋਗਾ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਿਖੇ  ਮੰਗ ਪੱਤਰ ਸੌਂਪੇ ਗਏ।ਐਕਸ਼ਨ ਕਮੇਟੀ ਦੇ ਕਨਵੀਨਰ ਲਖਵੀਰ ਸਿੰਘ ਲੌਂਗੋਵਾਲ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਨਕਲਾਬੀ, ਜਨਤਕ, ਜਮਹੂਰੀ ਜਥੇਬੰਦੀਆਂ ਦੇ ਆਗੂ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੇ ਹਨ।ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਦਿੱਤੇ ਮੰਗ ਪੱਤਰਾਂ ਰਾਹੀਂ ਜ਼ੋਰਦਾਰ ਮੰਗ ਉਠਾਈ ਗਈ ਹੈ।
ਐਕਸ਼ਨ ਕਮੇਟੀ ਦੇ ਕਨਵੀਨਰ ਨੇ ਅੱਗੇ ਕਿਹਾ ਕਿ 15 ਜੂਨ ਦਾ ਜਨਤਕ ਜਮਹੂਰੀ ਆਗੂਆਂ ਤੇ ਹਮਲਾ ਪੂਰੇ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਸੀ ਅਤੇ ਪੁਲਿਸ ਸਿਆਸੀ ਗੁੰਡਾ ਗਠਜੋੜ ਨਹੀਂ ਚਾਹੁੰਦਾ ਕਿ ਦਲਿਤ ਮਜ਼ਦੂਰ ਆਪਣੇ ਤੀਜੇ ਹਿੱਸੇ ਦੀ ਜ਼ਮੀਨ ਘੱਟ ਰੇਟ ਤੇ ਸਾਂਝੇ ਤੌਰ `ਤੇ ਲੈਣ ਵਿੱਚ ਸਫਲ ਹੋ ਜਾਣ ਇਸ ਲਈ ਇਨਸਾਫ਼ ਲੈਣ ਦੀ ਖਾਤਰ ਪੂਰੇ ਪੰਜਾਬ ਭਰ ਵਿੱਚ ਪੁਲਿਸ ਸਿਆਸੀ ਗੁੰਡਾ ਗਠਜੋੜ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾ ਰਹੀਆਂ ਹਨ ਅਤੇ 1 ਜੁਲਾਈ ਨੂੰ ਧੂਰੀ ਸ਼ਹਿਰ ਅੰਦਰ ਕੀਤੇ ਜਾ ਰਹੇ ਰੋਸ ਮਾਰਚ ਸਬੰਧੀ ਵੱਡੀ ਗਿਣਤੀ ਵਿੱਚ ਪੋਸਟਰ ਲਗਾਏ ਜਾ ਰਹੇ ਹਨ ।

 

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply