ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖਿਆ ਦੇ ਖੇਤਰ ਵਿਚ ਵਧੀਆ ਸੇਵਾਵਾਂ ਦਿੰਦੇ ਹੋਏ ਸੇਵਾ ਮੁਕਤ ਹੋਏ ਸਰਕਾਰੀ ਮਿਡਲ ਸਕੂਲ ਕਾਹਨਪੁਰ (ਪਠਾਨਕੋਟ) ਦੇ ਸਰੀਰਕ ਸਿੱਖਿਆ ਅਧਿਆਪਕ ਰਜਿੰਦਰ ਸਿੰਘ ਰਾਜਨ ਨੰੂ ਅੱਜ ਸਿੱਖਿਆ ਵਿਭਾਗ ਦੇ ਮੋਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਬੁਲਾ ਕੇ ਉਨ੍ਹਾਂ ਦਾ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਅਤੇ ਹੋਰ ਉੱਚ ਅਧਿਕਾਰੀਆਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਸਿੱਖਿਆ ਵਿਭਾਗ ਵਿਚ ਚੰਗੀਆਂ ਸੇਵਾਵਾਂ ਦੇਣ ਵਾਲੇ ਸੇਵਾ ਮੁਕਤ ਹੁੰਦੇ ਕੁੱਝ ਕੁ ਅਧਿਆਪਕਾਂ ਨੰੂ ਉੱਚੇਚੇ ਤੌਰ ’ਤੇ ਮੁੱਖ ਦਫ਼ਤਰ ਬੁਲਾ ਕੇ ਇਹ ਮਾਣ ਸਨਮਾਨ ਦਿੱਤਾ ਜਾਂਦਾ ਹੈ।ਕ੍ਰਿਸ਼ਨ ਕੁਮਾਰ ਅਤੇ ਡਾਇਰੈਕਟਰ ਇੰਦਰਜੀਤ ਸਿੰਘ ਵਲੋਂ ਉਨ੍ਹਾਂ ਨੂੰ ਪ੍ਰਸੰਸਾ ਪੱਤਰ ਵੀ ਦਿੱਤਾ ਗਿਆ।ਉਨ੍ਹਾਂ ਦੀ ਧਰਮੀ ਪਤਨੀ ਊਸ਼ਾ ਕੁਮਾਰੀ ਵੀ ਉਥੇ ਮੌਜੂਦ ਸਨ।ਰਜਿੰਦਰ ਸਿੰਘ ਰਾਜਨ ਸਿੱਖਿਆ ਵਿਭਾਗ ਵਲੋਂ ਬਣਾਈ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਕਰੀਬ 17 ਸਾਲ ਜ਼ਿਲ੍ਹਾ ਖੇਡ ਸਕੱਤਰ ਰਹੇ। ਇਸ ਤੋਂ ਇਲਾਵਾ ਉਹ ਵਿਭਾਗ ਦੇ ਹੋਰਨਾਂ ਪ੍ਰੋਜੈਕਟਾਂ ਵਿੱਚ ਵੀ ਸਰਗਰਮ ਰਹੇ।ਆਪਣੀ ਨੌਕਰੀ ਦੌਰਾਨ ਉਹ ਅਨੇਕਾਂ ਕੈਬਨਿਟ ਮੰਤਰੀਆਂ ਦੁਆਰਾ ਸਨਮਾਨਿਤ ਹੁੰਦੇ ਰਹੇ।ਉਹ 26 ਜਨਵਰੀ ਅਤੇ 15 ਅਗਸਤ ਦੇ ਸਮਾਗਮਾਂ ਮੌਕੇ ਵੀ ਪ੍ਰਸੰਸਾ ਪੱਤਰਾਂ ਨਾਲ ਸਨਮਾਨਿਤ ਕੀਤੇ ਗਏ।ਰਾਜਨ ਬਾਸਕਿਟ ਬਾਲ ਦੇ ਬਿਹਤਰੀਨ ਖਿਡਾਰੀ ਰਹਿ ਚੁੱਕੇ ਹਨ, ਜਿਨ੍ਹਾਂ ਨੇ ਦੋ ਵਾਰ ਰਾਸ਼ਟਰੀ ਪੱਧਰ ’ਤੇ ਮੈਚ ਖੇਡੇ ਹਨ ਅਤੇ ਇਕ ਵਾਰ ਰਾਸ਼ਟਰੀ ਟੀਮ ਦੀ ਕਪਤਾਨੀ ਵੀ ਕੀਤੀ ਹੈ।ਇਸ ਮੌਕੇ ਡਿਪਟੀ ਡਾਇਰੈਕਟਰ ਪਵਨ ਕੁਮਾਰ, ਡਿਪਟੀ ਡਾਇਰੈਕਟਰ ਜਰਨੈਲ ਸਿੰਘ ਵੀ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਜਾਗਰੂਕਤਾ ਲਈ ਟੀਮਾਂ ਰਵਾਨਾ
ਅੰੰਮ੍ਰਿਤਸਰ, 23 ਅਗਸਤ (ਜਗਸੀਪ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ‘ਹਰ …
Punjab Post Daily Online Newspaper & Print Media