ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਸਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀਆਂ ਐਨ.ਐਸ.ਐਸ ਵਿਦਿਆਰਥਣਾਂ ਵੱਲੋਂ ਪ੍ਰਿੰਸੀਪਲ ਭੁਪਿੰਦਰ ਕੌਰ ਦੀ ਪ੍ਰਧਾਨਗੀ ਵਿੱਚ ਅਤੇ ਲੈਕਚਰਾਰ ਸ੍ਰੀਮਤੀ ਰੁਪਿੰਦਰ ਕੋਰ ਦੀ ਦੇਖ ਰੇਖ ਵਿੱਚ ਸਫਾਈ ਮੁਹਿੰਮ ਚਲਾਈ ਗਈ।ਐਨ.ਐਸ.ਐਸ ਦੀਆਂ ਵਿਦਿਆਰਥਣਾਂ ਵਲੋਂ ਇਸ ਸਫਾਈ ਅਭਿਆਨ ਦੋਰਾਨ ਗੁਰੂ ਨਾਨਕ ਪਾਰਕ ਮਾਡਲ ਟਾਊਨ ਵਿਖੇ ਸਫਾਈ ਕੀਤੀ ਗਈ। ਬਲਦੇਵ ਰਾਜ ਡਿਪਟੀ ਡੀ.ਈ.ਓ ਵਿਸ਼ੇਸ ਤੋਰ `ਤੇ ਹਾਜ਼ਰ ਹੋਏ।ਬਲਦੇਵ ਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਮਨਾਇਆ ਜਾ ਰਿਹਾ ਹੈ।ਜਿਸ ਅਧੀਨ ਲੋਕਾਂ ਨੂੰ ਵਾਤਾਵਰਣ ਨੂੰ ਤੰਦਰੁਸਤ ਰੱਖਣ ਦੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅੱਜ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਜਿਥੇ ਸਫਾਈ ਅਭਿਆਨ ਚਲਾਇਆ ਉਥੇ ਹੀ ਲੋਕਾਂ ਨੂੰ ਵੀ ਸਫਾਈ ਰੱਖਣ ਦੇ ਲਈ ਪ੍ਰੇਰਿਤ ਕੀਤਾ ਗਿਆ। ਇਸ ਮੋਕੇ ਤੇ ਸੈਨਟਰੀ ਇੰਸਪੈਕਟਰ ਦੀਪਕ, ਜਾਨੂੰ, ਮੁਨੀਸ, ਬ੍ਰਿਜ ਰਾਜ, ਮਧੂ, ਸੁਮਨ, ਅਨੀਤਾ ਰਾਣੀ, ਮੀਨਾਕਸ਼ੀ, ਮਧੂ ਗੁਪਤਾ ਅਤੇ ਹੋਰ ਸਟਾਫ ਹਾਜ਼ਰ ਸੀ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media