ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਸਹਿਜ ਨਾਥ ਸੰਸਥਾ ਪਿੰਡ ਬੜੋਈ ਜੁਗਿਆਲ ਵਿਖੇ ਜਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ ਡਾ. ਤੇਜਵਿੰਦਰ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਕਮਲਦੀਪ ਭੰਡਾਰੀ ਨੇ ਆਪਣੇ ਬੇਟੇ ਵਿਕਰਾਂਤ ਜੋਲੀ ਦਾ ਜਨਮ ਦਿਨ ਮਨਾਇਆ।ਉਨ੍ਹਾਂ ਆਸ਼ਰਮ ਵਿੱਚ ਰਹਿੰਦੇ ਬਜੁਰਗਾਂ ਨਾਲ ਸਮਾਂ ਬਿਤਾਇਆ ਅਤੇ ਵਿਕਰਾਂਤ ਜੋਲੀ ਨੇ ਆਪਣੇ ਜਨਮ ਦਿਨ `ਤੇ ਕੇਕ ਕੱਟ ਕੇ ਖੁਸ਼ੀ ਦੇ ਪਲ ਉਨ੍ਹਾਂ ਨਾਲ ਸਾਂਝੇ ਕੀਤੇ।ਵਿਕਰਾਂਤ ਜੋਲੀ ਨੇ ਕਿਹਾ ਕਿ ਸਾਨੂੰ ਆਪਣੇ ਬਜੁਰਗਾਂ ਦੀ ਅਹਿਮੀਅਤ ਨੂੰ ਸਮਝਣਾ ਚਾਹੀਦਾ ਹੈ ਅਤੇ ਉਨਾਂ ਨਾਲ ਹਰ ਖੁਸ਼ੀ ਸਾਂਝੀ ਕਰਨੀ ਚਾਹੀਦੀ ਹੈ ਅਤੇ ਰੁਝੇਵੇਂ ਭਰੀ ਜਿੰਦਗੀ ਵਿੱਚੋਂ ਕੁੱਝ ਸਮਾਂ ਆਪਣੇ ਬਜੂਰਗਾਂ ਦੇ ਲਈ ਜਰੂਰ ਕੱਢਣਾ ਚਾਹੀਦਾ ਹੈ।ਉਨ੍ਹਾਂ ਨੇ ਬਜੁਰਗਾਂ ਨੂੰ ਤੋਹਫੇ ਵੀ ਵੰਡੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media