ਅੰਮ੍ਰਿਤਸਰ 27 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜਗਾਰ ਯੋਜਨਾ ਤਹਿਤ ਸਥਾਨਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲੋੜਵੰਦ ਅਤੇ ਯੋਗ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਸਥਾਨਾਂ `ਤੇ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਨਾਮੀ ਕੰਪਨੀਆਂ ਦੇ ਨੁਮਾਇੰਦੀਆਂ ਨੇ ਨੌਜਵਾਨਾਂ ਦੀ ਇੰਟਰਵਿਊ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਰੋਜ਼ਗਾਰ ਰਮੇਸ਼ ਚੰਦਰ ਖੁੱਲਰ ਨੇ ਦੱਸਿਆ ਕਿ ਇਨ੍ਹਾਂ ਵਿਚੋਂ 141 ਨੌਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਇਆ ਗਿਆ ਅਤੇ ਡਿਪਟੀ ਡਾਇਰੈਕਟਰ ਰੋਜ਼ਗਾਰ ਵਲੋਂ ਨੌਜਵਾਨਾਂ ਨੂੰ ਉਨ੍ਹਾਂ ਦੀ ਡਿਊਟੀ ਪ੍ਰਤੀ ਜਿੰਮੇਵਾਰੀਆਂ ਤੋਂ ਜਾਣੂ ਕਰਵਾਇਆ।
ਬਿਊਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਪ੍ਰਤੀ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਗਿਆ।ਇਨ੍ਹਾਂ ਕੈਂਪਾਂ ਦੌਰਾਨ ਵਰਧਮਾਨ, ਐਲ.ਆਈ.ਸੀ, ਐਸ.ਆਈ.ਅੇਸ ਸਕਿਓਰਟੀ, ਕਮਾਨ ਸਰਵਿਸ ਸੈਂਟਰ ਅਤੇ ਓਲਾ ਕੈਬਜ਼ ਵਲੋਂ ਨੌਜਵਾਨਾਂ ਦੀ ਚੌਣ ਕੀਤੀ ਗਈ।ਇਨ੍ਹਾਂ ਨੌਕਰੀਆਂ ਲਈ ਨੌਜਵਾਨਾਂ ਦੀ ਵਿਦਿਅਕ ਯੋਗਤਾ 12ਵੀਂ ਜਾਂ ਗਰੇਜੂਏਸ਼ਨ ਰੱਖੀ ਗਈ ਸੀ।ਇਸ ਮੌਕੇ ਰੋਜਗਾਰ ਅਫਸਰ ਸੁਰਿੰਦਰ ਕੁਮਾਰ, ਪਲੇਸਮੈਂਟ ਅਫਸਰ ਹਰਮਨਦੀਪ ਸਿੰਘ ਆਦਿ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media