ਲੌਂਗੋਵਾਲ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਆਉਣ ਵਾਲੇ
ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਜ਼ਿਲ੍ਹੇ ਅੰਦਰ ਡਰੇਨਾਂ, ਬਰਸਾਤੀ ਨਾਲਿਆਂ ਅਤੇ ਚੋਆਂ ਦੇ ਸਫ਼ਾਈ ਕਾਰਜਾਂ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ ਦੀ ਨਿਗਰਾਨੀ ਹੇਠ ਸੰਗਰੂਰ ਡਰੇਨ ਅਤੇ ਬਾਲੀਆਂ ਡਰੇਨ ਦੀ ਸਫ਼ਾਈ ਦਾ ਕੰਮ ਆਧੁਨਿਕ ਮਸ਼ੀਨਰੀ ਨਾਲ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਹੈ।ਐਸ.ਡੀ.ਐਮ ਅਵਿਕੇਸ਼ ਗੁਪਤਾ ਨੇ ਦੱਸਿਆ ਕਿ ਡਰੇਨੇਜ਼ ਵਿਭਾਗ ਅਤੇ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਨਿਰਧਾਰਿਤ ਟੀਚੇ ਨੂੰ ਪੂਰਾ ਕਰਨ ਲਈ ਪੂਰੀ ਸਰਗਰਮੀ ਵਿਖਾਈ ਜਾ ਰਹੀ ਹੈ ਅਤੇ ਡਰੇਨ ਦੀ ਸਫ਼ਾਈ ਪ੍ਰਕਿਰਿਆ ਨੰੂ ਨਿਰਧਾਰਿਤ 30 ਜੂਨ ਤੱਕ ਸਾਫ਼ ਕਰ ਲਿਆ ਜਾਵੇਗਾ ਜਿਸ ਦੇ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਆਸਾਨ ਹੋ ਸਕੇਗੀ।ਉਨ੍ਹਾਂ ਦੱਸਿਆ ਕਿ ਡਰੇਨ ਦੀ ਸਫ਼ਾਈ ਦੇ ਨਾਲ-ਨਾਲ ਸ਼ਹਿਰ ਦੀ ਅੰਦਰੂਨੀ ਸਫ਼ਾਈ ਵਿਵਸਥਾ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਬਰਸਾਤਾਂ ਦੌਰਾਨ ਪਾਣੀ ਦੀ ਨਿਕਾਸੀ ਗੰਭੀਰ ਸਮੱਸਿਆ ਨਾ ਬਣ ਸਕੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media