ਲੌਂਗੋਵਾਲ, 28 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪ੍ਰਦੂਸ਼ਿ਼ਤ ਹੋ ਰਹੇ ਵਾਤਾਵਰਣ ਨੂੰ ਸਾਫ਼ ਰੱਖਣ ਅਤੇ
ਪਾਣੀ ਦਾ ਪੱਧਰ ਉੱਚਾ ਚੁੱਕਣ ਦੇ ਲਈ ਬੂਟੇ ਲਗਾਉਣ ਲਈ ਪ੍ਰੇਰਿਆ ਜਾ ਰਿਹਾ ਹੈ।ਇਸ ਨੂੰ ਮੁੱਖ ਰੱਖਦਿਆਂ ਸਥਾਨਕ ਬਹੁ-ਮੰਤਵੀ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਭੋਲਾ, ਸਭਾ ਦੇ ਸੈਕਟਰੀ ਬਲਤੇਜ ਸਿੰਘ ਕੰਮੋਮਾਜਰਾ ਵਲੋਂ ਛਾਂਦਾਰ ਰੁੱਖ ਲਗਾਏ ਗਏ।ਸੈਕਟਰੀ ਬਲਤੇਜ ਸਿੰਘ ਨੇ ਕਿਹਾ ਕਿ ਹਰ ਇਕ ਕਿਸਾਨ ਨੂੰ ਆਪਣੇ ਖੇਤ ਦੇ ਨਾਲ ਲੱਗਦੇ ਖਾਲੀ ਪਈ ਜਗ੍ਹਾ ਵਿਚ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਖੇਤਾਂ ਵਿੱਚ ਰਸਾਇਣਕ ਖਾਦਾਂ ਤੋਂ ਪਾਉਣ ਤੋਂ ਵੀ ਪ੍ਰਹੇਜ਼ ਕਰਨਾ ਚਾਹੀਦਾ ਹੈ।
ਇਸ ਮੌਕੇ ਕਰਨੈਲ ਸਿੰਘ ਜੱਸੇਕਾ, ਜਗਦੀਸ਼ ਸਿੰਘ ਮੀਤ ਪ੍ਰਧਾਨ, ਸੰਦੀਪ ਬਰਾੜ, ਬਲਤੇਜ ਬਾਜਵਾ, ਪੂਰਨ ਸਿੰਘ, ਬਲਵਿੰਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ ਚਹਿਲ, ਭਗਵੰਤ ਸਿੰਘ ਮੈਂਬਰ, ਹੈਪੀ ਗਿੱਲ, ਕੌਰ ਸਿੰਘ ਸੇਵਾਦਾਰ, ਮਿੱਠੂ ਸਿੰਘ, ਰਾਮ ਗੋਪਾਲ ਆਦਿ ਹਾਜ਼ਰ ਸਨ।
Check Also
ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …
Punjab Post Daily Online Newspaper & Print Media