ਭੀਖੀ, 28 ਜੂਨ (ਪੰਜਾਬ ਪੋਸਟ- ਕਮਲ ਕਾਂਤ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਜ਼ਦੀਕੀ ਪਿੰਡ ਗੁੜੱਦੀ ਵਿਖੇ ਲੋਕਲ
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ।ਕਮੇਟੀ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ 80 ਦੇ ਕਰੀਬ ਬੱਚਿਆਂ ਨੇ ਭਾਗ ਲਿਆ, ਜਿਨ੍ਹਾਂ ਨੂੰ ਗੁਰਬਾਣੀ ਪੜ੍ਹਨ, ਯਾਦ ਕਰਨ ਤੇ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ।ਕੈਂਪ ਦੌਰਾਨ ਗੁਰਬਾਣੀ ਸਿੱਖਣ ਵਾਲੇ ਬੱਚਿਆਂ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਸ਼਼ੋ੍ਮਣੀ ਕਮੇਟੀ ਮਾਲਵਾ ਜ਼ੋਨ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇ. ਮਨਜੀਤ ਸਿੰਘ ਬੱਪੀਆਣਾ ਨੇ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਮੈਡਲ ਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਕਿ ਸ਼਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਜਾਰੀ ਗੁਰਮਤਿ ਸਿਖਲਾਈ ਕੈਂਪਾਂ `ਚ ਵੱਡੀ ਗਿਣਤੀ ਬੱਚਿਆਂ ਦਾ ਸ਼ਾਮਲ ਹੋਣਾ ਸ਼ੁਭ ਕਾਰਜ ਹੈ ਅਤੇ ਜੇਕਰ ਅਸੀਂ ਇਨ੍ਹਾਂ ਕੋਮਲ ਮਨਾਂ `ਚ ਗੁਰਬਾਣੀ ਦਾ ਬੀਜ ਬੋਣ `ਚ ਸਫਲ ਹੋ ਜਾਂਦੇ ਹਾਂ ਤਾਂ ਸਿੱਖ ਕੌਮ ਲਈ ਇਹ ਵੱਡੀ ਪ੍ਰਾਪਤੀ ਹੋਵੇਗੀ।
ਇਸ ਮੌਕੇ ਭਾਈ ਕੇਵਲ ਸਿੰਘ, ਕਮੇਟੀ ਮੈਂਬਰ ਗੁਰਦਿਆਲ ਸਿੰਘ, ਸੁਖਦੇਵ ਸਿੰਘ, ਜਗਰੂਪ ਸਿੰਘ, ਜਗਸੀਰ ਸਿੰਘ, ਮਹਿੰਦਰ ਸਿੰਘ, ਨਾਥਾ ਸਿੰਘ, ਗੁਰਜੰਟ ਸਿੰਘ, ਨਾਇਬ ਸਿੰਘ ਆਦਿ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media