ਲੌਂਗੋਵਾਲ, 29 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡਾਂ ਵਿਚ 550 ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸੇ ਮੁਹਿੰਮ ਤਹਿਤ ਅੱਜ ਵਣ ਵਿਭਾਗ ਦੇ ਸਹਿਯੋਗ ਨਾਲ ਪਿੰਡ ਲੋਹਾਖੇੜਾ ਵਿਖੇ ਗ੍ਰਾਮ ਪੰਚਾਇਤ ਵਲੋਂ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਸਰਪੰਚ ਜਗਸੀਰ ਸਿੰਘ ਸਿੱਧੂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ 550 ਬੂਟੇ ਲਾਉਣ ਦਾ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਹੈ।ਇਸ ਮੁਹਿੰਮ ਨਾਲ ਹਰੇ ਭਰੇ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਹੋ ਸਕੇਗੀ।ਇਸ ਸਮੇਂ ਸਾਬਕਾ ਸਰਪੰਚ ਤਲਵਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ ਪੌਦਿਆਂ ਦੀ ਸੰਭਾਲ ਲਈ ਪੱਕੇ ਬੰਦੇ ਵੀ ਰੱਖ ਲਏ ਹਨ, ਜੋ ਸਮੇਂ ਤੇ ਬੂਟਿਆਂ ਨੂੰ ਪਾਣੀ ਦੇਣ ਅਤੇ ਪੌਦਿਆਂ ਦੀ ਦੇਖ ਰੇਖ ਕਰਨਗੇ ।
ਇਸ ਮੌਕੇ ਵਣ ਵਿਭਾਗ ਦੇ ਅਧਿਕਾਰੀ ਅਤੇ ਡਾ. ਗੁਰਪ੍ਰੀਤ ਸਿੰਘ ਬੰਗੇ, ਜਗਸੀਰ ਸਿੰਘ ਫੌਜੀ, ਗੁਰਧਿਆਨ ਸਿੰਘ ਸਿੱਧੂ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media