Saturday, October 10, 2026

ਮਲੇਰਕੋਟਲਾ `ਚ ਮਿਊਂਸਪਲ ਐਕਟ ਅਨੁਸਾਰ ਮੀਟ ਵੇਚਣ ਵਾਲੀਆਂ ਦੁਕਾਨਾਂ ਰਜਿਸਟਰ ਕਰਨ ਦੇ ਆਦੇਸ਼

PUNJ2906201907ਲੌਂਗੋਵਾਲ, 29 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਲੇਰਕੋਟਲਾ ਸ਼ਹਿਰ ਦੇ ਨਿਵਾਸੀਆਂ ਨੂੰ ਸਾਫ-ਸੁਥਰਾ ਅਤੇ ਬਿਮਾਰੀ ਰਹਿਤ ਮੀਟ ਮੁਹੱਈਆ ਕਰਵਾਉਣ ਬਾਰੇ ਦੁਕਾਨਦਾਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਐਸ.ਡੀ.ਐਮ ਚਰਨਦੀਪ ਸਿੰਘ ਨੇ ਕਿਹਾ ਕਿ ਮੀਟ ਵੇਚਣ ਵਾਲੀਆਂ ਦੁਕਾਨਾਂ `ਚ ਸਾਫ਼ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਾਲੀ ਵੀ ਲਗਾਈ ਜਾਵੇ।ਐਸ.ਡੀ.ਐਮ ਕੰਪਲੈਕਸ ਵਿਖੇ ਪਸ਼ੂ ਪਾਲਣ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਐਸ.ਡੀ.ਐਮ ਨੇ ਨਗਰ ਕਂੌਸਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਿਉਂਸੀਪਲ ਐਕਟ ਅਨੁਸਾਰ ਮੀਟ ਵੇਚਣ ਵਾਲੀਆਂ ਦੁਕਾਨਾਂ ਨੂੰ ਰਜਿਸਟਰ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸਿਰਫ ਲਾਇਸੰਸ-ਸ਼ੁਦਾ ਦੁਕਾਨਾਂ `ਤੇ ਹੀ ਮੀਟ ਦੀ ਵਿਕਰੀ ਹੋ ਸਕੇ।ਮੀਟਿੰਗ ਵਿੱਚ ਮਾਲੇਰਕੋਟਲਾ ਦੇ ਸਲਾਟਰ ਹਾਊਸ ਸਬੰਧੀ ਵੀ ਚਰਚਾ ਕੀਤੀ ਗਈ। ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੇ ਸਲਾਟਰ ਦੀ ਜ਼ਰੂਰਤ ਸਬੰਧੀ ਵਿਚਾਰ ਰੱਖੇ।ਜਿਸ ਬਾਰੇ ਐਸ.ਡੀ.ਐਮ ਮਾਲੇਰਕੋਟਲਾ ਵਲੋਂ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ। ਨਗਰ ਕੌਸਲ ਦੇ ਅਧਿਕਾਰੀਆਂ ਵਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਨਿਯਮਾਂ ਅਨੁਸਾਰ 15 ਜੁਲਾਈ 2019 ਤੱਕ ਸਾਰੇ ਪ੍ਰਬੰਧ ਮੁਕੰਮਲ ਕਰ ਦੇਣਗੇ।ਐਸ.ਡੀ.ਐਮ ਮਾਲੇਰਕੋਟਲਾ ਵਲੋਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸਾਫ-ਸੁਥਰਾ ਅਤੇ ਬਿਮਾਰੀ ਰਹਿਤ ਮੀਟ ਖਰੀਦਣ ਨੂੰ ਹੀ ਤਰਜੀਹ ਦਿੱਤੀ ਜਾਵੇ ਅਤੇ ਮੀਟ ਵੇਚਣ ਵਾਲੇ ਦੁਕਾਨਦਾਰਾਂ ਨੂੰ ਸਾਫ-ਸਫਾਈ ਅਤੇ ਜਾਲੀ ਲਗਾ ਕੇ ਰੱਖਣ ਲਈ ਪ੍ਰੇਰਿਤ ਕੀਤਾ ਜਾਵੇ।
ਮੀਟਿੰਗ ਵਿਚ ਬਲਜੀਤ ਸਿੰਘ ਸੀਨੀਅਰ ਵੈਟਰਨਰੀ ਅਫਸਰ, ਡਾ. ਤੇਜਿੰਦਰਜੀਤ ਸਿੰਘ ਵੈਟਰਨਰੀ ਅਫਸਰ, ਨਗਰ ਕੌਸਲ ਮਾਲੇਰਕੋਟਲਾ ਵਲੋਂ ਬਿਸ਼ਨ ਦਾਸ ਚੀਫ ਸੈਨੇਟਰੀ ਇੰਸਪੈਕਟਰ ਅਤੇ ਸੰਦੀਪ ਸ਼ਰਮਾ ਸੈਨੇਟਰੀ ਇੰਸਪੈਕਟਰ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply