ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਾਬਾ ਬੋਤਾ ਸਿੰਘ ਤੇ ਬਾਬਾ ਗਰਜਾ ਸਿੰਘ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ
ਬਾਬਾ ਬੋਤਾ ਸਿੰਘ ਜੀ ਦੇ ਸਥਾਨ ਵਿਖੇ ਜੋੜਾ ਘਰ ਦੇ ਪ੍ਰੇਮੀਆਂ ਵਲੋਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਮਨਾਇਆ ਗਿਆ।ਸਿੰਘ ਸਾਹਿਬਾਨ, ਰਾਗੀ ਸਿੰਘਾਂ ਅਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਸਮਾਗਮ ਵਿੱਚ ਆਕਲੀ ਆਗੂ ਤਲਬੀਰ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ ਤੇ ਬਾਵਾ ਸਿੰਘ ਗੁਮਾਨਪੁਰਾ, ਮੈਨੇਜਰ ਸ੍ਰੀ ਦਰਬਾਰ ਸਾਹਿਬ ਜਸਵਿੰਦਰ ਸਿੰਘ ਦੀਨਪੁਰ, ਗੁਰਪ੍ਰੀਤ ਸਿੰਘ ਮੈਨੇਜਰ, ਅਮਰਬੀਰ ਸਿੰਘ ਢੋਟ, ਕੌਂਸਲਰ ਜਰਨੈਲ ਸਿੰਘ ਢੋਟ, ਸੁਰਿੰਦਰ ਸਿੰਘ ਮੁੱਖ ਸੇਵਾਦਾਰ, ਬਲਵਿੰਦਰ ਸਿੰਘ ਰਾਜੋਕੇ, ਗਗਨਦੀਪ ਸਿੰਘ, ਗਿਆਨੀ ਜਗਤਾਰ ਸਿੰਘ ਵਡਾਲੀ, ਸਾਬਕਾ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ, ਹਰਜੀਤ ਸਿੰਘ ਠੇਕੇਦਾਰ, ਆਦਿ ਹਾਜ਼ਰ ਸਨ। ਅੰਤ `ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media