ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ
ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸਲਵਿੰਦਰ ਸਿੰਘ ਨੇ ਅਰਦਾਸ ਕੀਤੀ।
ਪਾਵਨ ਹੁਕਮਨਾਮੇ ਤੋਂ ਬਾਅਦ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਬੁੱਧੀਮਤਾ ਤੇ ਦੂਰ ਅੰਦੇਸ਼ੀ ਨਾਲ ਸਿੱਖ ਰਾਜ ਕਾਇਮ ਕੀਤਾ।ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ ਅਤੇ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ।ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੂੰ ਉਨ੍ਹਾਂ ਦੀ ਬਰਸੀ ਮੌਕੇ ਹਰ ਸਾਲ ਸ਼੍ਰੋਮਣੀ ਕਮੇਟੀ ਵੱਲੋਂ ਯਾਦ ਕਰਨਾ ਇਕ ਚੰਗਾ ਉੱਦਮ ਹੈ।ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਬਘੇਲ ਸਿੰਘ ਤੇ ਨਿਸ਼ਾਨ ਸਿੰਘ, ਸੁਪਰਵਾਈਜ਼ਰ ਕਾਬਲ ਸਿੰਘ ਤੇ ਕੁੰਦਨ ਸਿੰਘ ਆਦਿ ਮੌਜੂਦ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media