Friday, August 7, 2026

ਗਰੀਬ ਰਿਕਸ਼ਾ ਚਾਲਕ ਦੇ ਮਕਾਨ ਦੀ ਛੱਤ ਡਿੱਗੀ

ਭੀਖੀ/ਮਾਨਸਾ, 1 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਸ਼ਹਿਰ ਦੇ ਇਕ ਗਰੀਬ ਰਿਕਸ਼ਾ ਚਾਲਕ ਦੇ ਮਕਾਨ ਦੀ ਛੱਤ ਡਿੱਗਣ ਨਾਲ ਅੰਦਰ ਪਏ PUNJ0107201904ਸਮਾਨ ਦਾ ਨੁਕਸਾਨ ਹੋ ਗਿਆ ਹੈ।ਪੀੜਤ ਦੇਵੀ ਦਾਸ ਪੁੱਤਰ ਚਿਮਨ ਲਾਲ ਵਾਸੀ ਵਾਰਡ ਨੰਬਰ 19 ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਖੇਤਰ ਅੰਦਰ ਪਿਛਲੇ ਦਿਨੀਂ ਹੋਈ ਬਰਸਾਤ ਕਾਰਨ ਸਲਾਬੇ ਗਏ ਪਹਿਲਾਂ ਤੋਂ ਹੀ ਖਸਤਾ ਹਾਲ ਉਸ ਦੇ ਮਕਾਨ ਦੀ ਛੱਤ ਡਿਗ ਗਈ, ਜਿਸ ਨਾਲ ਬੇਸ਼ੱਕ ਜਾਨੀ ਨੁਕਸਾਨ ਹੋਣੋ ਤਾਂ ਬਚ ਗਿਆ, ਪਰ ਉਸ ਦੇ ਛੱਤ ਹੇਠ ਪਿਆ ਘਰੇਲੂ ਸਮਾਨ ਬੁਰੀ ਤਰਾਂ ਨੁਕਸਾਨਿਆ ਗਿਆ।ਵਾਰਡ ਵਾਸੀਆਂ ਨੇ ਇਸ ਗਰੀਬ ਦੀ ਮਦਦ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply