Thursday, June 26, 2025
Breaking News

ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ/ਮਾਨਸਾ, 1 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਏ ਭਾਗ ਦੂਜਾ (ਸਮੈਸਟਰ ਤੀਜਾ) ਦਾ PUNJ0107201905ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ।ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿਸੀਪਲ ਡਾ. ਐਮ.ਕੇ ਮਿਸ਼ਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਤੇ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ।ਪ੍ਰਿੰਸੀਪਲ ਡਾ. ਮਿਸਰਾ ਨੇ ਦੱਸਿਆ ਕਿ ਪ੍ਰਿੰਸ ਕੁਮਾਰ ਪੁੱਤਰ ਅੰਮ੍ਰਿਤਪਾਲ ਨੇ 81.40% ਪ੍ਰਤੀਸ਼ਤ, ਰਮਨਦੀਪ ਕੌਰ ਪੁੱਤਰੀ ਇੰਦਰਜੀਤ ਸਿੰਘ ਨੇ 76.80% ਪ੍ਰਤੀਸ਼ਤ ਅਤੇ ਅਰਸ਼ਦੀਪ ਬਾਵਾ ਪੁੱਤਰੀ ਕਰਨੈਲ ਦਾਸ ਨੇ 75.80% ਪ੍ਰਤੀਸਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਸਾਰੇ ਹੀ ਵਿਦਿਆਰਥੀ ਪਹਿਲੀ ਡਿਵੀਜਨ ਲੈ ਕੇ ਪਾਸ ਹੋਏ।ਕਾਲਜ ਕਮੇਟੀ ਪ੍ਰਧਾਨ ਨੇ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆ ਨੂੰ ਉਤਸ਼ਾਹਿਤ ਕਰਦੇ ਹੋਏ ਜਿੰਦਗੀ `ਚ ਹੋਰ ਮੱਲਾ ਮਾਰਨ ਲਈ ਪ੍ਰੇਰਿਤ ਕੀਤਾ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਐਲਾਨ

ਸ਼ਾਇਰ ਜਸਵਿੰਦਰ, ਬਲਬੀਰ ਪਰਵਾਨਾ, ਡਾ. ਮਨਜਿੰਦਰ ਸਿੰਘ ਅਤੇ ਕਰਮ ਸਿੰਘ ਵਕੀਲ ਦੀ ਚੋਣ ਅੰਮ੍ਰਿਤਸਰ, 25 …

Leave a Reply