ਲੌਂਗੋਵਾਲ, 2 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬੇ ਦੀ ਨਜ਼ਦੀਕੀ ਪਿੰਡੀ ਕੇਹਰ ਸਿੰਘ ਵਾਲੀ ਵਿਖੇ ਥਾਣਾ ਲੌਂਗੋਵਾਲ ਵਲੋਂ
ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਦੀ ਜਾਣਕਾਰੀ ਦੇਣ ਲਈ ਇਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਆਪਣੇ ਭਾਸ਼ਨ ਦੌਰਾਨ ਥਾਣਾ ਲੌਂਗੋਵਾਲ ਦੇ ਐਸ.ਐਚ.ਓ ਬਲਵੰਤ ਸਿੰਘ ਨੇ ਪਿੰਡੀ ਦੇ ਵਸਨੀਕਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਅਤੇ ਮਨੁੱਖੀ ਸਰੀਰ ਤੇ ਨਸ਼ਿਆਂ ਮਾੜੇ ਅਸਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਆਪਣਾ ਆਲਾ-ਦੁਆਲਾ ਨਸ਼ਾ ਮੁਕਤ ਕਰਨ ਲਈ ਦਿਲੋਂ ਪ੍ਰਣ ਕਰਨ ਦੀ ਜ਼ਰੂਰਤ ਹੈ ਕਿਉਂਕਿ ਨਸ਼ਿਆਂ ਦਾ ਖਾਤਮਾ ਲੋਕ ਲਹਿਰ ਸਦਕਾ ਹੀ ਸੰਭਵ ਹੈ।ਉਨ੍ਹਾਂ ਪਿੰਡੀ ਦੇ ਸਰਪੰਚ ਜਗਦੇਵ ਸਿੰਘ ਦੀ ਪੁਰਜ਼ੋਰ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਮਾਣ ਹੈ ਕਿ ਪਿੰਡੀ ਕੇਹਰ ਸਿੰਘ ਵਾਲੀ ਦੇ ਵਸਨੀਕ ਨਸ਼ੇ ਤੋਂ ਰਹਿਤ ਹਨ।
ਇਸ ਮੌਕੇ ਥਾਣਾ ਲੌਂਗੋਵਾਲ ਦੇ ਪੁਲੀਸ ਮੁਲਾਜ਼ਮ ਅਤੇ ਪਿੰਡੀ ਨਿਵਾਸੀ ਹਾਜ਼ਰ ਸਨ ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media