ਲੌਂਗੋਵਾਲ, 2 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼
ਉਤਸਵ ਨੂੰ ਸਮਰਪਿਤ ਹਰੇਕ ਪਿੰਡ ਵਿਚ 550 ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਵਣ ਵਿਭਾਗ ਦੇ ਸਹਿਯੋਗ ਨਾਲ ਪਿੰਡੀ ਕੇਹਰ ਸਿੰਘ ਵਾਲੀ ਦੀ ਪੰਚਾਇਤ ਵੱਲੋਂ ਵੀ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਗਈ ਇਸ ਸਬੰਧੀ ਗੱਲਬਾਤ ਦੌਰਾਨ ਪਿੰਡੀ ਦੇ ਸਰਪੰਚ ਜਗਦੇਵ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ 550 ਬੂਟੇ ਲਾਉਣ ਦਾ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਹੈ।ਇਸ ਮੁਹਿੰਮ ਨਾਲ ਹਰੇ ਭਰੇ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਹੋ ਸਕੇਗੀ।ਇਸ ਮੌਕੇ ਪਿੰਡੀ ਕੇਹਰ ਸਿੰਘ ਵਾਲੀ ਦੀ ਸਮੁੱਚੀ ਪੰਚਾਇਤ ਹਾਜ਼ਰ ਸੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media