ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨਾਲ ਨੈਸ਼ਨਲ ਲੋਕ ਅਦਾਲਤ 13 ਜੁਲਾਈ ਨੂੰ ਸਥਾਨਕ ਜ਼ਿਲ੍ਹਾ ਕਚਿਹਰੀਆਂ ਵਿਖੇ ਲਗਾਈ ਜਾ ਰਹੀ ਹੈ।ਇਸ ਨੈਸ਼ਨਲ ਲੋਕ ਅਦਾਲਤ ਦੀ ਸਫਲਤਾ ਲਈ ਕਰਮਜੀਤ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਦੀਆਂ ਹਦਾਇਤਾਂ ਸਦਕਾ ਸੁਮਿਤ ਮੱਕੜ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਵਲੋਂ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਮੀਟਿੰਗ ਬੁਲਾਈ ਗਈ। ਜਿਸ ਵਿੱਚ ਅਫਸਰ ਸਾਹਿਬਾਨਾਂ ਨੂੰ ਇਸ ਨੈਸ਼ਨਲ ਲੋਕ ਅਦਾਲਤ ਦੀ ਸਫਲਤਾ ਲਈ ਵੱਧ ਤੋਂ ਵੱਧ ਕੇਸ ਲਗਾਉਣ ਤੇ ਨਿਪਟਾਰਾ ਕਰਨ ਲਈ ਕਿਹਾ ਗਿਆ ਤਾਂ ਜੋ ਵਧੇਰੇ ਲੋਕਾਂ ਨੂੰ ਇਸ ਲੋਕ ਅਦਾਲਤ ਦਾ ਲਾਭ ਮਿਲ ਸਕੇ।
ਇਸ ਦੇ ਨਾਲ ਹੀ ਵੱਖ-ਵੱਖ ਮਹਿਕਮਿਆਂ ਜਿਵੇਂ ਕਿ ਬੈਂਕਾਂ, ਟੈਲੀਫੋਨ, ਲੇਬਰ ਦਫਤਰ ਅਤੇ ਬਿਜਲੀ ਬੋਰਡ ਦੇ ਅਫਸਰਾਂ ਦੀ ਅਲੱਗ ਤੋਂ ਮੀਟਿੰਗ ਬੁਲਾਈ ਗਈ।ਇਸ ਮੀਟਿੰਗ ਵਿੱਚ ਆਏ ਅਫਸਰਾਂ ਨੂੰ ਲੋਕ ਅਦਾਲਤ ਵਿੱਚ ਕੇਸ ਦਾਇਰ ਕਰਨ ਸਬੰਧੀ ਜਾਂ ਹੋਰ ਆ ਰਹੀਆਂ ਸਮੱਸਿਆਵਾਂ ਸਬੰਧੀ ਚਰਚਾ ਕੀਤੀ ਗਈ ਤੇ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਸਬੰਧੀ ਪ੍ਰੇਰਿਤ ਕੀਤਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media