ਚੰਡੀਗੜ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਨਵਨਿਯੁੱਕਤ ਮੈਂਬਰ
ਪਰਮਜੀਤ ਕੌਰ ਨੇ ਆਪਣਾ ਅਹੁੱਦਾ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਭਾਲ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬੀ ਵਿਸ਼ੇ ਵਿੱਚ ਐਮ.ਏ ਪਾਸ ਸ਼੍ਰੀਮਤੀ ਪਰਮਜੀਤ ਕੌਰ ਇਸ ਤੋਂ ਪਹਿਲਾਂ ਪੰਜ ਸਾਲ ਜ਼ਿਲਾ ਖਪਤਕਾਰ ਸ਼ਿਕਾਇਤ ਨਿਵਾਰਣ ਫੋਰਮ ਪਟਿਆਲਾ ਦੇ ਵੀ ਮੈਂਬਰ ਰਹੇ ਹਨ।ਇਸ ਤੋਂ ਇਲਾਵਾ ਉਨਾਂ ਨੇ ਖੂਨਦਾਨ ਦੇ ਖੇਤਰ, ਬੂਟੇ ਲਾਉਣ ਦੀ ਮੁਹਿੰਮ, ਗਰੀਬਾਂ ਅਤੇ ਦਬੇ ਕੁਚਲੇ ਲੋਕਾਂ ਦੀ ਭਲਾਈ ਲਈ ਐਨ.ਜੀ.ਓ ਚਲਾਉਣ ਜਿਹੇ ਕਈ ਕਾਰਜ ਕੀਤੇ ਹਨ।ਸ਼੍ਰੀਮਤੀ ਪਰਮਜੀਤ ਕੌਰ ਪੰੰਜਾਬੀ ਮੈਗਜੀਨ `ਰੁਪਾਲੀ` ਦੇ ਸੰਪਾਦਕ ਵੀ ਰਹੇ ਹਨ।
ਉਨਾਂ ਦੇ ਅਹੁੱਦਾ ਸੰਭਾਲਣ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਗਿਆਨ ਚੰਦ ਦੀਵਾਲੀ, ਰਾਜ ਕੁਮਾਰ ਹੰਸ ਅਤੇ ਸ਼੍ਰੀਮਤੀ ਪਰਮਜੀਤ ਕੌਰ ਦੇ ਪਰਿਵਾਰਕ ਮੈਂਬਰ ਅਮਰਜੀਤ ਸਿੰਘ ਆਦਿ ਹਾਜਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media