Friday, July 10, 2026

ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਤੇ ਸ਼ਹਿਰ ਨੂੰ ਸਾਫ਼ ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਵਿਸ਼ੇਸ਼ ਮੀਟਿੰਗ

ਪਠਾਨਕੋਟ, 5 ਜੁਲਾਈ (ਪੰਜਾਬ ਪੋਸਟ ਬਿਊਰੋ    ) – ਜ਼ਿਲ੍ਹਾ ਪਠਾਨਕੋਟ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ  PUNJ0507201905ਅਤੇ ਪਠਾਨਕੋਟ ਸ਼ਹਿਰ ਨੂੰ ਸਾਫ਼ ਸੁਥਰਾ ਤੇ ਹਰਿਆ-ਭਰਿਆ ਬਣਾਉਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਜਿਸ ਵਿੱਚ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
     ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਸਰਕਾਰੀ ਜਮੀਨਾਂ ਦੀ ਪਹਿਚਾਣ ਕਰਕੇ ਜਿੱਥੇ ਵੀ ਖਾਲੀ ਹਨ, ਖਾਸ ਕਰਕੇ ਪਠਾਨਕੋਟ ਸ਼ਹਿਰ ਅੰਦਰ ਉੱਥੇ ਪਾਰਕਿੰਗ ਅਤੇ ਪਾਰਕਾਂ ਨੂੰ ਡਿਵੈਲਪ ਕਰਵਾਉਣ ਸਬੰਧੀ ਪਲਾਨ ਤਿਆਰ ਕੀਤਾ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਠਾਨਕੋਟ ਸ਼ਹਿਰ ਦੇ ਪ੍ਰਵੇਸ਼ ਮਾਰਗ ਨੂੰ ਸੁੰਦਰ ਬਣਾਉਣ ਦੇ ਨਾਲ ਨਾਲ ਸ਼ਹਿਰ ਅੰਦਰ ਮੁੱਖ ਚੌਕਾਂ ਨੂੰ ਵੀ ਸੁੰਦਰ ਬਣਾਉਣ ਲਈ ਯੋਜਨਾ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਸੀਵਰੇਜ਼ ਦੇ ਸੁਧਾਰ ਦਾ ਕੰਮ ਵੀ ਪੂਰੀ ਤਰ੍ਹਾਂ ਨਾਲ ਪਲਾਨ ਕਰਕੇ ਕੀਤਾ ਜਾਵੇ ਅਤੇ ਇਸ ਸਬੰਧੀ ਚੰਗੇ ਕੰਸਲਟੈਂਟ ਨੂੰ ਨਿਯੁਕਤ ਕਰਕੇ ਯੋਜਨਾ ਬਣਾਈ ਜਾਵੇ।ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਿਸ਼ਨ ਤੰਦਰੁਸਤ ਪੰਜਾਬ ਅਤੇ ਸਵੱਛ ਭਾਰਤ ਤਹਿਤ ਪਠਾਨਕੋਟ ਅੰਦਰ ਘਰ ਘਰ ਤੋਂ ਗਿੱਲਾ ਅਤੇ ਸੁੱਕਾ ਕੂੜਾ ਉਠਾਉਣ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਕਰਨ ਅਤੇ ਸ਼ਹਿਰ ਅੰਦਰ ਗੰਦਗੀ ਡੰਪ ਨਾ ਹੋਣ ਦੇਣ।ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਸ਼ਹਿਰ ਅੰਦਰ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ।
      ਡਿਪਟੀ ਕਮਿਸ਼ਨਰ ਰਾਮਵੀਰ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਵਿਕਾਸ ਕਾਰਜਾਂ ਨੂੰ ਪਹਿਲ ’ਤੇ ਆਧਾਰ ’ਤੇ ਮੁਕੰਮਲ ਕਰਨ ਅਤੇ ਬਰਸਾਤ ਦੇ ਮੌਸਮ ਵਿੱਚ ਸ਼ਹਿਰ ਅੰਦਰ ਨਾਲਿਆਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਤਾਂ ਜ਼ੋ ਬਰਸਾਤੀ ਪਾਣੀ ਦਾ ਪੂਰਾ ਨਿਕਾਸ ਹੋ ਸਕੇ।ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਵਿਚਾਰੇ ਗਏ ਮਾਮਲਿਆਂ ਸਬੰਧੀ ਜਾਇਜ਼ਾ ਲੈਣ ਲਈ ਅਗਲੀ ਮੀਟਿੰਗ ਅਗਸਤ, 2019 ਮਹੀਨੇ ਦੇ ਪਹਿਲੇ ਹਫਤੇ ਵਿੱਚ ਹੋਵੇਗੀ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਰਸ਼ਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਪਰਮਪਾਲ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਅਰਵਿੰਦ ਸਲਵਾਨ ਤਹਿਸੀਲਦਾਰ, ਲਛਮਨ ਸਿੰਘ ਨਾਇਬ ਤਹਿਸੀਲਦਾਰ, ਮਨਮੋਹਨ ਐਕਸੀਅਨ ਲੋਕ ਨਿਰਮਾਣ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
 

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …

Leave a Reply