ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਇੱਕ ਅਣਪਛਾਤੇ ਮ੍ਰਿਤਕ ਦੀ ਸ਼ਨਾਖਤ ਕਰਨ ਲਈ ਉਸ ਦੀ ਲਾਸ਼ ਗੁਰੂ ਨਾਨਕ ਦੇਵ ਹਸਪਤਾਲ ਵਿਖੇ
72 ਘੰਟੇ ਲਈ ਰੱਖੀ ਗਈ ਹੈ।ਜਿਸ ਦੀ ਉਮਰ ਕਰੀਬ 60 ਸਾਲ, ਕੱਦ 5’-5’’, ਦਾੜ੍ਹੀ ਕੇਸ ਰੱਖੇ ਹੋਏ, ਨੀਲ ਨਿਹੰਗ ਦਾ ਬਾਣਾ ਪਾਇਆ ਹੋਇਆ ਹੈ।ਇਸ ਬਾਬਤ ਜਾਣਕਾਰੀ ਦਿੰਦੇ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਨਾ ਮਾਲੂਮ ਵਿਅਕਤੀ ਗਲਿਆਰਾ ਪਾਰਕ ਵਿੱਚ ਬਿਮਾਰ ਪਿਆ ਸੀ, ਜਿਸ ਨੂੰ 108 ਐਂਬੂਲੈਂਸ ਵਾਲੇ ਜਦ ਗੁਰੂ ਨਾਨਕ ਦੇਵ ਹਸਪਤਾਲ ਲੈ ਕੇ ਜਾ ਰਹੇ ਸੀ, ਤਾਂ ਰਸਤੇ ਵਿੱਚ ਉਸ ਦੀ ਮੌਤ ਹੋ ਗਈ।ਉਕਤ ਵਿਅਕਤੀ ਦੇ ਪਤੇ ਅਤੇ ਵਾਰਸਾਂ ਬਾਰੇ ਕੋਈ ਪਤਾ ਨਹੀਂ ਲੱਗਾ।ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਸੁਖਦੇਵ ਸਿੰਘ ਇੰਸਪੈਕਟਰ ਇੰਚਾਰਚ ਅੰਮ੍ਰਿਤਸਰ ਫੋਨ ਨੰ: 97811-30219 `ਤੇ ਸੰਪਰਕ ਕਰ ਸਕਦਾ ਹੈ।
Check Also
ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …
Punjab Post Daily Online Newspaper & Print Media