ਸੰਗਰੂਰ/ ਲੌਂਗੋਵਾਲ, 6 ਜੁਲਾਈ (ਜਗਸੀਰ ਲੌਂਗੋਵਾਲ) – ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸਾਉਣੀ ਦੀਆਂ 14 ਫ਼ਸਲਾਂ ਦੇ ਰੇਟ ਐਲਾਨ ਕੇ ਦੇਸ਼ ਦੇ ਅੰਨਦਾਤਾ
ਕਿਸਾਨ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ।ਇੰਨਾ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਕਿਸਾਨ ਸੈੱਲ ਦੇ ਸੂਬਾ ਚੇਅਰਮੈਨ ਹਰਿੰਦਰ ਸਿੰਘ ਲਖਮੀਰਵਾਲਾ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਕਿਸਾਨ ਦਿਨ-ਰਾਤ ਇੱਕ ਕਰਕੇ ਮਿਹਨਤ ਕਰਦੇ ਹੋਏ ਅਤੇ ਸੱਪਾਂ ਦੀਆਂ ਸਿਰੀਆਂ ਮਿੱਧ ਕੇ ਸਾਰੇ ਦੇਸ਼ ਦਾ ਢਿੱਡ ਭਰ ਰਿਹਾ ਹੈ।ਪਰ ਮੋਦੀ ਸਰਕਾਰ ਨੇ ਜੀਰੀ ਦੇ ਰੇਟ ਵਿੱਚ 65 ਰੁਪਏ ਪ੍ਰਤੀ ਕਵਿੰਟਲ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਦੁਬਾਰਾ ਸਰਕਾਰ ਬਣਨ ਤੋਂ ਪਹਿਲਾਂ ਭਾਜਪਾ ਲੀਡਰਾਂ ਵੱਲੋਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਖੋਖਲੇ ਵਾਅਦੇ ਕੀਤੇ ਗਏ ਸਨ।ਪਰ ਹੁਣ ਮੋਦੀ ਸਰਕਾਰ ਵੱਲੋਂ ਕੀਤਾ ਗਿਆ ਮਾਮੂਲੀ ਵਾਧਾ ਸੁਣ ਕੇ ਕਿਸਾਨਾਂ ਵਿੱਚ ਨਿਰਾਸ਼ਾ ਛਾ ਗਈ ਹੈ।ਉਨ੍ਹਾਂ ਕਿਹਾ ਕਿ ਖੁਦਕੁਸ਼ੀਆਂ ਦੇ ਰਾਹ ਪਏ ਕਿਸਾਨਾਂ ਨੂੰ ਮੋਦੀ ਨੇ ਫਿਰ ਨਿਰਾਸ਼ ਕੀਤਾ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਕੀਤਾ ਗਿਆ ਆਪਣਾ ਵਾਅਦਾ ਪੂਰਾ ਕਰੇ।
ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਜਗਦੇਵ ਸਿੰਘ ਜੱਗਾ ਵੀ ਮੌਜੂਦ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media