Saturday, July 11, 2026

ਹਾਈਕਮਾਨ ਦੇ ਨਿਰਦੇਸ਼ਾਂ ਅਨੁਸਾਰ ਹਰੇਕ ਬੂਥ ਪੱਧਰ `ਤੇ ਬਣਾਏ ਜਾਣਗੇ ਮੈਂਬਰ – ਗੋਇਲ

ਸੰਗਰੂਰ/ ਲੌਂਗੋਵਾਲ, 6 ਜੁਲਾਈ (ਜਗਸੀਰ ਲੌਂਗੋਵਾਲ) – ਭਾਜਪਾ ਮੈਂਬਰਸ਼ਿਪ ਅਭਿਆਨ ਲਈ ਇੱਕ ਵਿਸ਼ੇਸ਼ ਮੀਟਿੰਗ ਭਾਜਪਾ ਖਨੌਰੀ ਮੰਡਲ ਪ੍ਰਧਾਨ ਕ੍ਰਿਸ਼ਨ ਗੋਇਲ PUNJ0607201910ਅਨਦਾਨਾ ਦੀ ਅਗਵਾਈ ਵਿੱਚ ਹੋਈ।ਇਸ ਮੀਟਿੰਗ ਜਨ ਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜਨਮ ਦਿਵਸ ਅਤੇ ਮੈਂਬਰਸ਼ਿਪ ਅਭਿਆਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਮੰਡਲ ਪ੍ਰਧਾਨ ਕ੍ਰਿਸ਼ਨ ਗੋਇਲ ਅਨਦਾਨਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਦੇ ਨਿਰਦੇਸ਼ਾਂ ਅਨੁਸਾਰ ਹਰੇਕ ਬੂਥ ਪੱਧਰ `ਤੇ ਮੈਂਬਰ ਬਣਾਏ ਜਾਣਗੇ ਅਤੇ ਦਿੱਤੇ ਗਏ ਸਮੇਂ ਅਨੁਸਾਰ ਮੈਂਬਰਸ਼ਿਪ ਅਭਿਆਨ ਪੂਰਾ ਕਰ ਲਿਆ ਜਾਵੇਗਾ।ਭਾਜਪਾ ਦੇ ਸਾਰੇ ਵਰਕਰਾਂ ਦਾ ਇੱਕ ਹੀ ਉਦੇਸ਼ ਹੈ ਕਿ ਪਾਰਟੀ ਦੇ ਕੰਮਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣਾ ਹੈ ਮੰਡਲ ਪ੍ਰਧਾਨ ਕ੍ਰਿਸ਼ਨ ਗੋਇਲ ਨੇ ਕਿਹਾ ਕਿ ਭਾਜਪਾ ਵੱਲੋਂ ਮੋਦੀ ਦੀ ਅਗਵਾਈ ਵਿੱਚ ਕੀਤੇ ਜਾ ਰਹੇ ਚੰਗੇ ਕੰਮਾਂ ਕਾਰਨ ਸਮਾਜ ਦਾ ਹਰ ਵਰਗ ਭਾਜਪਾ ਨਾਲ ਜੁੜਨ ਨੂੰ ਤਿਆਰ ਹੈ।

Check Also

ਵਿਧਾਇਕ ਡਾ. ਅਜੈ ਗੁਪਤਾ ਨੇ ਹਲਕਾ ਕੇਂਦਰੀ ‘ਚ ਸੜਕ ਦੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ …

Leave a Reply