ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ’ਚ ਖ਼ਾਲਸਾ ਕਾਲਜ
ਚਵਿੰਡਾ ਦੇਵੀ ਦੇ ਕੰਪਿਊਟਰ ਵਿਭਾਗ ਦੇ ਬੀ.ਸੀ.ਏ ਛੇਵੇਂ ਸਮੈਸਟਰ ਦਾ ਨਤੀਜਾ 100% ਰਿਹਾ।ਵਿਦਿਆਰਥਣ ਮਨਪ੍ਰੀਤ ਕੌਰ ਨੇ 77% ਨੰਬਰ ਲੈ ਕੇ ਯੂਨੀਵਰਸਿਟੀ ਮੈਰਿਟ ’ਚੋਂ ਛੇਵਾਂ ਸਥਾਨ ਹਾਸਲ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੰਦਿਆ ਦੱਸਿਆ ਕਿ ਕਾਲਜ ਦੀ ਸਨਦੀਪ ਕੌਰ ਨੇ 76% ਨੰਬਰ ਲੈ ਕੇ ਯੂਨੀਵਰਸਿਟੀ ’ਚ 24ਵਾਂ ਸਥਾਨ ਹਾਸਲ ਕੀਤਾ ਹੈ।ਕਲਾਸ ਦੇ ਬਾਕੀ ਵਿਦਿਆਰਥੀ ਵੀ ਚੰਗੇ ਨੰਬਰਾਂ ਨਾਲ ਪਾਸ ਹੋਏ ਹਨ।ਉਨ੍ਹਾਂ ਕੰਪਿਊਟਰ ਵਿਭਾਗ ਦੇ ਸਮੂਹ ਅਧਿਆਪਕ ਸਾਹਿਬਾਨ ਦੀ ਵੀ ਸ਼ਲਾਘਾ ਕੀਤੀ ਜਿੰਨ੍ਹਾਂ ਦੀ ਮਿਹਨਤ ਸਦਕਾ ਵਿਦਿਆਰਥੀਆਂ ਦੇ ਚੰਗੇ ਨਤੀਜੇ ਆ ਸਕੇ। ਉਨ੍ਹਾਂ ਇਸ ਮੌਕੇ ਅਗਾਂਹ ਭਵਿੱਖ ’ਚ ਵੀ ਅਜਿਹੀਆਂ ਪ੍ਰਾਪਤੀਆਂ ਦੀ ਆਸ ਪ੍ਰਗਟ ਕੀਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media