Friday, April 17, 2026

ਨਰੇਸ਼ ਕੁਮਾਰ ਬਣੇ ਰੋਟਰੀ ਕਲੱਬ ਦੇ ਪ੍ਰਧਾਨ

ਭੀਖੀ, 7 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਨਰੇਸ਼ ਕੁਮਾਰ ਵਿੱਕੀ ਨੇ ਰੋਟਰੀ ਕਲੱਬ ਦੇ ਪ੍ਰਧਾਨ ਦਾ ਅਹੁੱਦਾ ਸੰਭਾਲ ਲਿਆ ਹੈ।ਇਥੇ PUNJ0707201922ਇੱਕ ਸਮਾਗਮ ਦੌਰਾਨ ਐਸ.ਡੀ.ਐਮ ਅਭੀਜੀਤ ਕਪਲਿਸ਼ ਅਤੇ ਰੋਟਰੀ ਗਵਰਨਰ ਰਾਜੀਵ ਗਰਗ ਨੇ ਉਨ੍ਹਾਂ ਨੂੰ ਪ੍ਰਧਾਨ ਦੀ ਕੁਰਸੀ `ਤੇ ਬਿਠਾਇਆ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।ਰੋਟਰੀ ਗਵਰਨਰ ਰਾਜੀਵ ਗਰਗ ਨੇ ਕਿਹਾ ਕਿ ਪੂਰੇ ਵਿਸ਼ਵ `ਚੋਂ ਪੋਲਿਓ ਨੂੰ ਖਤਮ ਕਰਨ `ਚ ਰੋਟਰੀ ਇੰਟਰਨੈਸ਼ਨਲ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਮਾਲਵੇ `ਚ ਵਧ ਰਹੇ ਕੈਂਸਰ ਦੀ ਰੋਕਥਾਮ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਨਰੇਸ਼ ਕੁਮਾਰ ਵਿੱਕੀ ਨੇ ਕਿਹਾ ਕਿ ਰੋਟਰੀ ਕਲੱਬ ਮਾਨਸਾ ਆਉਣ ਵਾਲੇ ਦਿਨਾਂ ਵਿਚ ਸਮਾਜ ਸੁਧਾਰ ਦੇ ਕੰਮਾਂ ਵਿੱਚ ਯਤਨਸ਼ੀਲ ਰਹੇਗਾ।ਉਨਾਂ ਕਿਹਾ ਕਿ ਮਾਨਸਾ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਵੀ ਮਿਥਿਆ ਗਿਆ ਹੈ।
ਇਸ ਮੌਕੇ ਇਨਵਾਇਰਨਮੈਂਟ ਸੁਸਾਇਟੀ ਦੇ ਪ੍ਰਧਾਨ ਡਾਕਟਰ ਵਿਜੈ ਸਿੰਗਲਾ, ਐਡਵੋਕੇਟ ਅਮਨ ਮਿੱਤਲ, ਵਿਸ਼ਾਲ ਜੈਨ ਗੋਲਡੀ, ਵਨੀਤ ਕੁਮਾਰ, ਨਰਿੰਦਰ ਸਿੰਗਲਾ, ਨਰਿੰਦਰ ਨਿੰਦੀ, ਤਰਸੇਮ ਚੰਦ ਸੇਮੀ, ਪਰਮਜੀਤ ਸਿੰਘ, ਪ੍ਰੋ: ਸੁਖਦੇਵ ਸਿੰਘ, ਨਗਰ ਕੌਾਸਲ ਮਾਨਸਾ ਦੇ ਪ੍ਰਧਾਨ ਮਨਦੀਪ ਸਿੰਘ ਗੋਰਾ ਆਦਿ ਹਾਜ਼ਰ ਸਨ।ਸਟੇਜ ਸਕੱਤਰ ਦੀ ਭੂਮਿਕਾ ਅਸ਼ੋਕ ਸਪੋਲੀਆ ਨੇ ਨਿਭਾਈ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply