ਲੌਂਗੋਵਾਲ, 7 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਲਹਿਰਾਗਾਗਾ ਤੋਂ ਅਕਾਲੀ ਦਲ ਦੇ
ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੇ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦਾ ਮੁੜ ਤੋਂ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ `ਤੇ ਲੌਂਗੋਵਾਲ ਵਿਖੇ ਰਾਮਗੜੀਆ ਭਾਈਚਾਰੇ ਵਲੋਂ ਸੀਨੀਅਰ ਆਗੂ ਸੰਦੀਪ ਸਿੰਘ ਦਿਓਸੀ ਦੀ ਅਗਵਾਈ `ਚ ਸਨਮਾਨਿਤ ਕੀਤਾ ਗਿਆ।ਰਾਮਗੜੀਆ ਭਾਈਚਾਰੇ ਦੇ ਆਗੂਆਂ ਨੇ ਦੱਸਿਆ ਕਿ ਸਮੁੱਚੇ ਪੰਜਾਬ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਢੀਂਡਸਾ ਦੀ ਲਿਆਕਤ ਸਦਕਾ ਉਨਾਂ ਨੂੰ ਇੱਕ ਵਾਰ ਫੇਰ ਸਰਬਸੰਮਤੀ ਨਾਲ ਫੈਡਰੇਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ।
ਇਸ ਮੌਕੇ ਬੇਅੰਤ ਸਿੰਘ, ਦਲਵਿੰਦਰ ਸਿੰਘ ਭੋਡੇ, ਗੁਰਤੇਜ ਸਿੰਘ, ਕੁਲਵੀਰ ਸਿੰਘ, ਹਰਪ੍ਰੀਤ ਸਿੰਘ, ਜਗਜੀਤ ਸਿੰਘ ਅਤੇ ਜਤਿੰਦਰ ਸਿੰਘ ਮਾੜਾ ਮੌਜੂਦ ਸਨ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media