ਚੰਡੀਗੜ੍ਹ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਵਲੋਂ ਪੰਜਾਬ ਵਕਫ਼ ਬੋਰਡ ਜਲੰਧਰ ਦੇ ਦਫਤਰ ਵਿਖੇ ਤਾਇਨਾਤ
ਤਿੰਨ ਮੁਲਾਜਮਾਂ ਨੂੰ 35000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਵਲੋਂ ਪੰਜਾਬ ਵਕਫ਼ ਬੋਰਡ ਜਲੰਧਰ ਦੇ ਦਫਤਰ ਵਿਖੇ ਤਾਇਨਾਤ ਅਸਟੇਟ ਅਫਸਰ ਅਲੀ ਹਸਨ, ਮੁਹੰਮਦ ਯਾਸਿਨ ਕਲਰਕ ਅਤੇ ਮੁਹੰਮਦ ਯੂਸਫ ਸੇਵਾਦਾਰ ਨੂੰ ਸ਼ਿਕਾਇਤਕਰਤਾ ਮੋਹਨ ਲਾਲ ਵਾਸੀ ਸੁੰਦਰ ਨਗਰ ਜਲੰਧਰ ਦੀ ਸ਼ਿਕਾਇਤ `ਤੇ 35000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ।
ਇਸ ਸਬੰਧੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੰਜਾਬ ਵਕਫ਼ ਬੋਰਡ ਵਲੋਂ ਉਸ ਨੂੰ ਲੀਜ਼ `ਤੇ ਅਲਾਟ ਕੀਤੇ ਪਲਾਟ ਦੇ ਬਕਾਇਆ ਪਏ ਕਿਰਾਏ ਨੂੰ ਸੈਟਲ ਕਰਨ ਬਦਲੇ 40000 ਰੁਪਏ ਦੀ ਮੰਗ ਕੀਤੀ ਗਈ ਹੈ।ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵਲੋਂ ਪਹਿਲਾਂ ਹੀ 5000 ਰੁਪਏ ਰਿਸ਼ਵਤ ਵਜੋਂ ਉਕਤ ਦੋਸ਼ੀਆਂ ਨੂੰ ਅਦਾ ਕੀਤੇ ਜਾ ਚੁੱਕੇ ਹਨ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਤਿੰਨਾਂ ਦੋਸ਼ੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 35000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media