ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਬੀ.ਐਸ.ਸੀ. (ਫ਼ੈਸ਼ਨ
ਡਿਜ਼ਾਇਨਿੰਗ) ਸਮੈਸਟਰ 6ਵਾਂ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਵਧੀਆਂ ਕਾਰਗੁਜ਼ਾਰੀ ਸਦਕਾ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਮੁਬਾਰਕ ਦਿੰਦਿਆਂ ਹੋਇਆ ਉਨ੍ਹਾਂ ਨੂੰ ਭਵਿੱਖ ’ਚ ਹੋਰ ਬੁਲੰਦੀਆਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਾਲਜ ਦੀਆਂ 16 ਵਿਦਿਆਰਥਣਾਂ ਜਿਨ੍ਹਾਂ ’ਚ ਦਲਜੀਤ ਕੌਰ, ਹਰਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਤਮੰਨਾ, ਪ੍ਰਭਜੀਤ ਕੌਰ, ਗੁਰਕੀਰਤ ਕੌਰ, ਮਨਪ੍ਰੀਤ ਕੌਰ, ਜਪਨੀਤ ਕੌਰ, ਮਨਪ੍ਰੀਤ ਕੌਰ, ਕਰਨਬੀਰ ਕੌਰ, ਕਾਜਲਦੀਪ ਕੌਰ, ਗੁਰਸ਼ਰਨਦੀਪ ਕੌਰ, ਜਸਮੀਤ ਕੌਰ, ਨਵਨੀਤ ਕੌਰ, ਪ੍ਰਭਜੀਤ ਕੌਰ ਅਤੇ ਅੰਮ੍ਰਿਤਪਾਲ ਕੌਰ ਨੇ 75% ਤੋਂ ਵਧੇਰੇ ਅੰਕ ਪ੍ਰਾਪਤ ਕਰ ਕੇ ਯੂਨੀਵਰਸਿਟੀ ’ਚ ਡਿਸਟਿੰਕਸ਼ਨਜ਼ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕਾਲਜ ਦੀਆਂ 8 ਵਿਦਿਆਰਥਣਾਂ ਯੂਨੀਵਰਸਿਟੀ ਗੋਲਡਨ ਜੁਬਲੀ ਕਾਨਵੋਕੇਸ਼ਨ ਲਈ ਚੁਣੀਆਂ ਗਈਆਂ।
ਇਸ ਮੌਕੇ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥਣਾਂ ਦੀ ਇਸ ਕਾਰਗੁਜ਼ਾਰੀ ਲਈ ਸਟਾਫ਼ ਦੀ ਸ਼ਲਾਘਾ ਕਰਦਿਆਂ ਵਿਦਿਆਰਥਣਾਂ ਨੂੰ ਉਚ ਸਥਾਨ ਹਾਸਲ ਕਰਨ ਦੀ ਕਾਮਨਾ ਕਰਦੇ ਹੋਏ ਹੋਰਨਾਂ ਗਤੀਵਿਧੀਆਂ ’ਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media