ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਬਾਰ੍ਹਵੀਂ ਜਮਾਤ ਦੀ
ਵਿਦਿਆਰਥਣ ਨੂਪੁਰ ਨਈਅਰ ਨੇ ਪ੍ਰਵੇਸ਼ ਪ੍ਰੀਖਿਆ ਐਨ.ਆਈ.ਡੀ (ਨੈਸ਼ਨਲ ਇੰਸਟੀਚਿਊਟ ਆਫ਼ ਡਿਜ਼ਾਇਨ) ਵਿੱਚ ਅਹਿਮ ਸਥਾਨ ਪ੍ਰ੍ਰਾਪਤ ਕੀਤਾ ਹੈ।ਨੂਪੁਰ ਇੱਕ ਬਹੁਤ ਹੀ ਹੋਣਹਾਰ ਵਿਦਿਆਰਥਣ ਹੈ।ਉਸ ਨੇ ਬਾਰ੍ਹਵੀਂ ਜਮਾਤ ਵਿੱਚ 95.2 ਫੀਸਦ ਅੰਕ ਹਾਸਲ ਕੀਤੇ ਸਨ।ਇਸ ਪ੍ਰਵੇਸ਼ ਪ੍ਰੀਖਿਆ ਵਿੱਚ ਪੂਰੇ ਭਾਰਤ ਵਿੱਚ ਕੇਵਲ 170 ਸੀਟਾਂ ਸਨ। ਹੁਣ ਉਸ ਨੇ ਐਨ.ਆਈ.ਡੀ ਕੁਰੂਕਸ਼ੇਤਰ ਵਿੱਚ ਦਾਖਲਾ ਲੈ ਲਿਆ ਹੈ ਤਾਂ ਜੋ ਉਹ ਆਰਟ ਡਾਇਰੈਕਟਰ ਅਤੇ ਡਿਜ਼ਾਇਨਰ ਬਣਨ ਦਾ ਆਪਣਾ ਸੁਪਨਾ ਪੂਰਾ ਕਰ ਸਕੇ।ਉਸ ਨੇ ਇਸ ਸਫ਼ਲਤਾ ਦਾ ਸਿਹਰਾ ਆਪਣੇ ਪਿ੍ਰੰਸੀਪਲ ਅਤੇ ਕਲਾ ਦੇ ਅਧਿਆਪਕਾਂ ਨੂੰ ਦਿੱਤਾ ਜਿੰਨ੍ਹਾਂ ਦੇ ਦਿਸ਼ਾ ਨਿਰਦੇਸ਼ ਹੇਠ ਉਹ ਆਪਣੇ ਨਿਸ਼ਾਨੇ ਦੀ ਪ੍ਰਾਪਤੀ ਵਾਸਤੇ ਅੱਗੇ ਵੱਧਦੀ ਗਈ ।
ਪੰਜਾੁਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥਣ ਇਸ ਸ਼ਾਨਦਾਰ ਪ੍ਰਾਪਤੀ `ਤੇ ਵਧਾਈ ਦਿੱਤੀ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥਦ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਹ ਸਾਡੇ ਸਕੂਲ ਦੇ ਲਈ ਬੜੇ ਹੀ ਮਾਣ ਦੀ ਗੱਲ ਹੈ ਕਿ ਨੂਪੁਰ ਨੇ ਐਨ.ਆਈ.ਡੀ ਵਿੱਚ ਦਾਖਲਾ ਲੈ ਕੇ ਸਾਡੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media