Monday, August 24, 2026

ਬਿਨਾਂ ਡਰਾਈਵਿੰਗ ਲਾਈਸੈਂਸ ਕੋਈ ਵੀ ਬੱਚਾ ਵਾਹਣ `ਤੇ ਸਕੂਲ ਨਹੀਂ ਆ ਸਕਦਾ – ਕੰਵਲਜੀਤ ਸਿੰਘ

ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਤੇ PUNJ1007201904ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਦੇ ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਵਿਵਸਥਾ ਵਿੱਚ ਹੋਰ ਸੁਧਾਰ ਲਿਆਉਣ ਲਈ ਸਕੂਲਾਂ/ਕਾਲਜਾਂ ਵਿੱਚ ਸ਼ੁਰੂ ਕੀਤੀ ਗਈ ਸਪੈਸ਼ਲ ਮੁਹਿੰਮ ਤਹਿਤ ਸਰਕਾਰੀ ਕੰਨਿਆ ਹਾਈ ਸਕੂਲ ਭਗਤਾਂ ਵਾਲਾ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ਦੋਰਾਨ ਏ.ਐਸ.ਆਈ ਕੰਵਲਜੀਤ ਸਿੰਘ ਇੰਚਾਰਜ ਐਜੂਕੇਸ਼ਨ ਸੈਲ ਅਤੇ ਐਚ.ਸੀ ਸਲਵੰਤ ਸਿੰਘ ਵਲੋ ਬੱਚਿਆਂ ਨੂੰ ਰੈਸ਼ ਡਰਾਈਵਿੰਗ, ਟ੍ਰਿਪਲ ਰਾਈਡਿੰਗ, ਰੈਡ ਲਾਈਟ ਜੰਪ, ਤੇਜ਼ ਰਫਤਾਰ, ਅੰਡਰ ਏਜ ਡਰਾਈਵਿੰਗ ਨਾ ਕਰਨ ਦੀ ਸਲਾਹ ਦਿੱਤੀ।ਉਹਨਾ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਜਾਂ ਬਿਨ੍ਹਾਂ ਡਰਾਈਵਿੰਗ ਲਾਈਸੈਂਸ ਤੋਂ ਕੋਈ ਵੀ ਬੱਚਾ ਸਕੂਲ ਵਿੱਚ ਕਿਸੇ ਵੀ ਵਾਹਣ `ਤੇ ਨਹੀ ਆ ਸਕਦਾ। ਉਨਾਂ ਨੇ ਬੱਚਿਆਂ ਨੂੰ ਅਤੇ ਨਸ਼ਿਆਂ ਤੋ ਦੂਰ ਰਹਿਣ ਸਬੰਧੀ ਪ੍ਰੇਰਿਤ ਕੀਤਾ ।
 ਇਸ ਮੋਕੇ ਪਿੰ੍ਰਸੀਪਲ ਮੈਡਮ ਸੁਮਨ ਸ਼ਰਮਾ, ਹਰਚੰਦ ਸਿੰਘ, ਬਲਬੀਰ ਸਿੰਘ, ਜਗਨੂਪ ਕੌਰ, ਇੰਦਰਬੀਰ ਕੌਰ, ਸਰਬਜੀਤ ਕੌਰ ਨੇ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਬਹੁਮੁੱਲੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਦੇ ਸੁਆਲਾਂ ਦੇ ਜੁਆਬ ਵੀ ਦਿੱਤੇ ਗਏ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply